ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਅਰੋਗਿਆ ਸੇਤੂ ਐਪ ਨੂੰ ਲਾਜ਼ਮੀ ਕਰ ਦਿੱਤਾ ਹੈ। ਪਰ ਇਸ ਕੋਰੋਨਾ ਕੰਟੈਕਟ ਟ੍ਰੇਸਿੰਗ ਐਪ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਹਾਲਾਂਕਿ ਕਈ ਸਵਾਲਾਂ ਦੇ ਬਾਵਜੂਦ ਲਗਭਗ 10 ਕਰੋੜ ਲੋਕਾਂ ਨੇ ਅਰੋਗਿਆ ਸੇਤੂ ਐਪ ਨੂੰ ਡਾਊਨਲੋਡ ਕੀਤਾ ਹੈ। ਕਈ ਵੱਡੇ ਐਥਿਕਲ ਹੈਕਰਾਂ ਨੇ ਵੀ ਅਰੋਗਿਆ ਸੇਤੂ ਐਪ ਦੀ ਪ੍ਰਾਈਵੇਸੀ ‘ਤੇ ਸਵਾਲ ਚੁੱਕੇ ਹਨ। ਪਰ ਹੁਣ ਸਰਕਾਰ ਨੇ ਅਰੋਗਿਆ ਸੇਤੂ ਐਪ ‘ਚ ਪ੍ਰਾਈਵੇਸੀ ਸਬੰਧੀ ਚਿੰਤਾਵਾਂ
ਦੇ ਹੱਲ ਲਈ ਸਰੋਤ ਕੋਡ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਰੱਖਿਆ ਖਾਮੀਆਂ ਲੱਭਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ। ਸਰਕਾਰ ਨੇ ਇੱਕ ਬੱਗ ਬਾਉਂਟੀ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਦੀ ਮੇਜ਼ਬਾਨੀ ਮਾਈਗੋਵ ਟੀਮ ਕਰੇਗੀ। ਇਹ ਪ੍ਰੋਗਰਾਮ ਸੁਰੱਖਿਆ ਖੋਜਕਰਤਾਵਾਂ ਨੂੰ ਇੱਕ ਲੱਖ ਰੁਪਏ ਦਾ ਇਨਾਮ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ। ਇਸ ਵਿੱਚ ਐਪ ਵਿੱਚ ਸੁਰੱਖਿਆ ਕਮਜ਼ੋਰੀ ਜਾਂ ਕਮੀਆਂ ਦੀ ਭਾਲ ਕਰਨ ਵਾਲੇ ਵਿਅਕਤੀ ਨੂੰ ਇੱਕ ਲੱਖ ਰੁਪਏ ਦਾ ਇਨਾਮ ਮਿਲੇਗਾ। ਇਸ ਤੋਂ ਇਲਾਵਾ ਕੋਡ ਨੂੰ ਬਿਹਤਰ ਬਣਾਉਣ ਲਈ 1 ਲੱਖ ਰੁਪਏ ਦਾ ਵਾਧੂ ਇਨਾਮ ਵੀ ਦਿੱਤਾ ਜਾਵੇਗਾ।
ਕੌਮੀ ਸੂਚਨਾ ਵਿਗਿਆਨ ਕੇਂਦਰ ਦੀ ਡਾਇਰੈਕਟਰ ਜਨਰਲ ਨੀਤਾ ਵਰਮਾ ਨੇ ਕਿਹਾ ਕਿ ਐਪ ‘ਚ ਬੱਗ ਲੱਭਣ ਵਾਲੇ ਤੇ ਇਸ ਦੀ ਪ੍ਰੋਗਰਾਮਿੰਗ ਨੂੰ ਬਿਹਤਰ ਬਣਾਉਣ ਦਾ ਸੁਝਾਅ ਦੇਣ ਵਾਲੇ ਲੋਕਾਂ ਲਈ ਪੁਰਸਕਾਰ ਦੀਆਂ ਚਾਰ ਸ਼੍ਰੇਣੀਆਂ ਹੋਣਗੀਆਂ। ਇਸ ਪ੍ਰੋਗਰਾਮ ਤਹਿਤ ਆਰੋਗਿਆ ਸੇਤੂ ਐਪ ‘ਚ ਬੱਗ ਲੱਭਣ ਵਾਲੇ ਵਿਅਕਤੀ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਨੇ ਕਿਹਾ ਕਿ ਦੁਨੀਆ ਦੀ ਕੋਈ ਵੀ ਸਰਕਾਰ ਇਸ ਪੱਧਰ ‘ਤੇ ਖੁੱਲ੍ਹਾ ਸ੍ਰੋਤ ਨਹੀਂ ਹੈ।