ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਕੋਰੋਨਾ ਵਾਇਰਸ ਪੰਜਾਬ ‘ਚ ਦਿਨ-ਬ-ਦਿਨ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇਸ ਦੀ ਲਪੇਟ ‘ਚ ਹੁਣ ਸਿਆਸੀ ਆਗੂ ਵੀ ਆਉਣੇ ਸ਼ੁਰੂ ਹੋ ਗਏ ਹਨ। ਪੂਰੀ ਦੁਨੀਆ ‘ਚ ਮਚਾਉਣ ਵਾਲੇ ਕੋਰੋਨਾ ਵਾਇਰਸ ਦੀ ਲਪੇਟ ‘ਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਧੀ ਵੀ ਆ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਦੀ ਧੀ ਰਜਨੀਤ ਕੌਰ (36) ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਇਸ ਦੀ ਪੁਸ਼ਟੀ ਸਿਵਲ ਸਰਜਨ ਕਪੂਰਥਲਾ ਦੀ ਡਾ. ਜਸਮੀਤ ਕੌਰ ਬਾਵਾ ਨੇ ਕੀਤੀ ਹੈ। ਉਥੇ ਹੀ ਸਿਹਤ ਮਹਿਕਮੇ ਵੱਲੋਂ ਰਜਨੀਤ ਕੌਰ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।ਜਲੰਧਰ ਤੇ ਗੁਰਦਾਸਪੁਰ ‘ਚੋਂ ਮਿਲੇ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਇਥੇ ਦੱਸ ਦੇਈਏ ਕਿ ਪੰਜਾਬ ‘ਚ ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਕਈ ਮਰੀਜ਼ ਮੌਤ ਦਾ ਸ਼ਿਕਾਰ ਹੋ ਰਹੇ ਹਨ।
ਅੱਜ ਜਲੰਧਰ ਅਤੇ ਜ਼ਿਲ੍ਹਾ ਗੁਰਦਾਸਪੁਰ ‘ਚੋਂ ਵੱਡੀ ਗਿਣਤੀ ‘ਚ ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਕ ਪਾਸੇ ਜਿੱਥੇ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦੇ 44 ਕੇਸ ਪਾਜ਼ੇਟਿਵ ਪਾਏ ਹਨ, ਉਥੇ ਹੀ ਗੁਰਦਾਸਪੁਰ ‘ਚੋਂ 51 ਲੋਕਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।ਪੂਰੇ ਪੰਜਾਬ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੇ ਅੰਕੜਾ 13 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ, ਜਿਨ੍ਹਾਂ ‘ਚੋਂ 9 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ 4 ਹਜ਼ਾਰ ਤੋਂ ਪਾਰ ਹੈ ਜਦਕਿ ਕੋਰੋਨਾ ਕਾਰਨ ਹੁਣ ਤੱਕ ਪੰਜਾਬ ‘ਚੋਂ 309 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਕੋਰੋਨਾ ਦੇ ਮਾਮਲੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ‘ਚੋਂ ਸਾਹਮਣੇ ਆ ਰਹੇ ਹਨ।