ਇਸ ਦਿਨ ਮੁੱਖ ਮੰਤਰੀ ਪੰਜਾਬ ਵਿਚ ਲੌਕਡਾਊਨ ਹਟਾਉਣ ਜਾਂ ਵਧਾਉਣ ਦੇ ਫੈਸਲੇ ਦਾ ਕਰਨਗੇ ਐਲਾਨ

ਦੇਸ਼ ਵਿਆਪੀ ਲੌਕਡਾਊਨ ਦੇ ਚੌਥੇ ਫੇਜ਼ ਦੀ ਮਿਆਦ 31 ਮਈ ਨੂੰ ਖਤਮ ਹੋ ਜਾਵੇਗੀ।ਪੰਜਾਬ ਸਰਕਾਰ 30 ਮਈ ਨੂੰ ਸੂਬੇ ‘ਚ ਲੌਕਡਾਊਨ ਸਬੰਧੀ ਕੋਈ ਵੱਡਾ ਫੈਸਲਾ ਕਰੇਗੀ। ਕੈਪਟਨ ਸਰਕਾਰ ਕੋਰੋਨਵਾਇਰਸ ਸਬੰਧੀ ਸਥਿਤੀ ਦਾ ਪੂਰੀ ਤਰ੍ਹਾਂ ਜਾਇਜ਼ਾ ਲੈਣ ਤੋਂ ਬਾਅਦ ਹੀ ਕੁੱਝ ਫੈਸਲਾ ਲੈਣਗੇ ਕਿ ਇਸਨੂੰ ਅੱਗੇ ਵਧਾਉਣਾ ਹੈ ਜਾਂ ਹਟਾਉਣਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਮਈ ਨੂੰ ਰਾਜ ਦੀ ਸਮੁੱਚੀ ਕੋਵਿਡ ਸਥਿਤੀ ‘ਤੇ ਸਬੰਧਤ ਵਿਭਾਗਾਂ ਨਾਲ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ ਅਤੇ ਇਸ ਤੋਂ ਬਾਅਦ ਲੌਕਡਾਊਨ ਚੁੱਕਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ।

ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਬੁੱਧਵਾਰ ਨੂੰ ਇਸ ਦਾ ਖੁਲਾਸਾ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਮੌਜੂਦਾ ਲੌਕਡਾਊਨ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ ਸਥਿਤੀ ਦੇ ਜ਼ਮੀਨੀ ਮੁਲਾਂਕਣ ਤੋਂ ਬਾਅਦ ਇਹ ਫੈਸਲਾ ਲਿਆ ਜਾਣਾ ਚਾਹੀਦਾ ਹੈ।ਲੌਕਡਾਊਨ ‘ਚ ਕਿਸੇ ਵੀ ਤਰ੍ਹਾਂ ਦਾ ਫੈਸਲਾ, ਢਿੱਲ ਸਮੇਤ ਜਾਂ ਬਿਨ੍ਹਾਂ ਕਿਸੇ ਢਿੱਲ ਦੇ ਸਮੀਖਿਆ ਬੈਠਕ ਤੋਂ ਬਾਅਦ ਹੀ ਲਿਆ ਜਾਵੇਗਾ।

WhatsApp Group (Join Now) Join Now

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

Leave a Reply

Your email address will not be published. Required fields are marked *