ਅਰਮੀਨੀਆ ਦੇ ਪ੍ਰਧਾਨ ਮੰਤਰੀ ਨਿਕੋਲ ਪਾਸ਼ੀਨੀਅਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਪਾਸ਼ੀਨੀਅਨ ਨੇ ਸੋਮਵਾਰ ਨੂੰ ਇਕ ਫੇਸਬੁੱਕ ਪੋਸਟ ਵਿਚ ਕਿਹਾ ਕਿ ਉਨ੍ਹਾਂ ਨੂੰ ਬੀ ਮਾ ਰੀ ਦੇ ਕੋਈ ਲੱਛਣ ਨਹੀਂ ਸਨ ਪਰ ਉਨ੍ਹਾਂ ਨੇ ਫੌਜੀ ਇਕਾਈਆਂ ਦਾ ਦੌਰਾ ਕਰਨ ਤੋਂ ਪਹਿਲਾਂ ਆਪਣੀ ਜਾਂਚ ਕਰਾਉਣ ਦਾ ਫੈਸਲਾ ਕੀਤਾ ਅਤੇ ਜਾਂਚ ਰਿਪੋਰਟ ਪਾਜ਼ੀਟਿਵ ਆਈ। ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਘਰੋਂ ਕੰਮ ਕਰਾਂਗਾ।’
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਾਇਦ ਇਨਫੈਕਸ਼ਨ ਇਕ ਵੇਟਰ ਤੋਂ ਹੋਈ ਹੈ ਜੋ ਇਕ ਬੈਠਕ ਦੌਰਾਨ ਬਿਨਾਂ ਦਸਤਾਨੇ ਪਹਿਣੇ ਉਨ੍ਹਾਂ ਲਈ ਇਕ ਗਿਲਾਸ ਪਾਣੀ ਲੈ ਕੇ ਆਇਆ ਸੀ ਅਤੇ ਬਾਅਦ ਵਿਚ ਉਹ ਕੋਰੋਨਾ ਵਾਇਰਸ ਨਾਲ ਪੀ ੜ ਤ ਪਾਇਆ ਗਿਆ। ਲਗਭਗ 30 ਲੱਖ ਦੀ ਆਬਾਦੀ ਵਾਲੇ ਅਰਮੀਨੀਆ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 9 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਲਗਭਗ 130 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ਵਿਚ ਮਾਰਚ ਦੇ ਮੱਧ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਪਾਸ਼ੀਨੀਅਨ ਨੇ ਪਿਛਲੇ ਹਫਤੇ ਕਿਹਾ ਸੀ ਕਿ ਅਰਮੀਨੀਆ ਵਿਚ ਵਾਇਰਲ ਇਨਫੈਕਸ਼ਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੀ ਜਾਂਚ ਰਿਪੋਰਟ ਵੀ ਪਾਜ਼ੀਟਿਵ ਆਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |