ਇਸ ਵੱਡੇ ਦੇਸ਼ ਨੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦਾ ਕੀਤਾ ਐਲਾਨ

ਇਟਲੀ ਸਰਕਾਰ ਵੱਲੋਂ 5 ਲੱਖ ਗੈਰ ਕਾਨੂੰਨੀ ਵਿਦੇਸ਼ੀਆਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਪੰਜਾਬੀ ਨੌਜਵਾਨਾਂ ਦੇ ਚਿਹਰਿਆਂ ‘ਤੇ ਪੱਕੇ ਹੋਣ ਦੀ ਖੁਸ਼ੀ ਨੂੰ ਤਾਂ ਵੇਖਿਆ ਜਾ ਸਕਦਾ ਹੈ ਪਰ ਨਾਲ ਦੀ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹਨ।ਭਾਰਤੀ ਅੰਬੈਸੀ ਮਿਆਦ ਮੁੱਕ ਚੁੱਕੇ ਪਾਸਪੋਰਟ ਤਾਂ ਰੀਨਿਊ ਕਰ ਰਹੀ ਹੈ ਪਰ ਜਿਨ੍ਹਾਂ ਦੇ ਪੁਰਾਣੇ ਪਾਸਪੋਰਟ ਗੁੰਮ ਹੋ ਗਏ ਜਾਂ

ਇਟਲੀ ਆਉਣ ਮੌਕੇ ਏਜੰਟਾਂ ਨੇ ਖੋਹ ਲਏ ਸਨ, ਉਨ੍ਹਾਂ ਦੀ ਬਾਂਹ ਫੜ੍ਹਨ ਨੂੰ ਕੋਈ ਵੀ ਤਿਆਰ ਨਹੀਂ ਹੋ ਰਿਹਾ ।ਰੋਮ ਤੇ ਮਿਲਾਨ ਜਰਨਲ ਕੌਂਸਲਟ ਵੱਲੋਂ ਗੁੰਮ ਹੋਏ ਪਾਸਪੋਰਟ ਨੂੰ ਅਪਲਾਈ ਕਰਨ ਵਾਲਿਆਂ ਤੋਂ ਪੁਲਸ ਰਿਪੋਰਟ ਦੀ ਮੰਗ ਕੀਤੀ ਜਾ ਰਹੀ ਹੈ ਜੋ ਕਿ ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲਿਆਂ ਲਈ ਬਹੁਤ ਮੁਸ਼ਕਲ ਕੰਮ ਹੈ,ਜਿਸ ਕਰਕੇ ਬਹੁਤੇ ਪੰਜਾਬੀ ਨੌਜਵਾਨਾਂ ਦੇ ਹਲਾਤ ਤਰਸਯੋਗ ਬਣੇ ਹੋਏ ਹਨ। ਇਹ ਗੱਲ ਤਾਂ ਪੱਕੀ ਹੈ

WhatsApp Group (Join Now) Join Now

ਜੇ ਇਨ੍ਹਾਂ ਲੋੜਵੰਦਾਂ ਕੋਲ ਇਸ ਮੌਕੇ ਭਾਰਤੀ ਪਾਸਪੋਰਟ ਨਾ ਹੋਇਆ ਤਾਂ ਉਹ ਪੱਕੇ ਨਹੀਂ ਹੋ ਸਕਦੇ ਜੇ ਪੁਲਸ ਰਿਪੋਰਟ ਲਿਖਾਉਣ ਲਈ ਥਾਣੇ ਜਾਂਦੇ ਹਨ ਤਾਂ ਪੁਲਸ ਗ੍ਰਿਫਤਾਰ ਕਰਕੇ ਹੱਥਾਂ ਦੇ ਨਿਸ਼ਾਨ ਲੈਣ ਤੋਂ ਬਾਅਦ ਦੇਸ਼ ਨਿਕਾਲਾ ਦੇ ਹੁਕਮ ਦੇ ਰਹੀ ਹੈ ।ਪ੍ਰੈੱਸ ਨਾਲ ਗੱਲਬਾਤ ਕਰਦਿਆਂ ਅਜਿਹੇ ਕਈ ਵਿਅਕਤੀਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਾਸਪੋਰਟ ਲੌਸ ਰਿਪੋਰਟ ਤੋਂ ਬਿਨਾਂ ਬਣਾ ਕੇ ਦਿੱਤੇ ਜਾਣ ਤਾਂ ਜੋ ਅਗਲਾ ਸਫਰ ਸੁਖਾਲਾ ਹੋ ਸਕੇ

ਇਨ੍ਹਾਂ ਵਿਅਕਤੀਆਂ ਦਾ ਕਹਿਣਾ ਹੈ ਕਿ ਜੇ ਉਹ ਪਾਸਪੋਰਟ ਬਣਾਉਣ ਲਈ ਪੁਲਸਥਾਣਿਆਂ ਵਿਚ ਧੱਕੇ ਖਾਂਦੇ ਰਹੇ ਤਾਂ ਪੇਪਰ ਬਣਾਉਣ ਲਈ ਲੋੜੀਂਦੀ ਕਾਰਵਾਈ ਵੱਲ ਧਿਆਨ ਕਦੋਂ ਦੇ ਪਾਉਣਗੇ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

Leave a Reply

Your email address will not be published. Required fields are marked *