ਦੇਸ਼ ਦੇ ਉੱਤਰ-ਪੂਰਬ ਦੇ ਇਸ ਸੂਬੇ ਵਿੱਚ ਪਹਿਲੀ ਜੂਨ ਤੋਂ ਸਕੂਲ ਖੁੱਲ੍ਹ ਜਾਣਗੇ। ਸਕੂਲ ਵਿਚ ਵਿਦਿਅਕ ਗਤੀਵਿਧੀਆਂ 15 ਜੂਨ ਤੋਂ ਸ਼ੁਰੂ ਹੋਣਗੀਆਂ। ਇਹ ਪਹਿਲ ਤ੍ਰਿਪੁਰਾ ਸੂਬਾ ਕਰ ਰਿਹਾ ਹੈ ਜੋ 1 ਜੂਨ ਤੋਂ ਸਕੂਲ ਖੋਲ੍ਹ ਰਿਹਾ ਹੈ। ਦੱਸ ਦਈਏ ਕਿ ਦੇਸ਼ ਵਿੱਚ 31 ਮਈ ਤੱਕ ਤਾਲਾਬੰਦੀ ਚੱਲ ਰਹੀ ਹੈ। ਅਜਿਹੀ ਸਥਿਤੀ ਵਿੱਚ ਦੇਸ਼ ਵਿੱਚ ਸਾਰੇ ਸਕੂਲ ਅਤੇ ਕਾਲਜਾਂ ਸਮੇਤ ਵਿਦਿਅਕ ਅਦਾਰੇ ਬੰਦ ਹਨ।
ਤ੍ਰਿਪੁਰਾ ਦੇ ਸਿੱਖਿਆ ਮੰਤਰੀ ਰਤਨ ਲਾਲ ਨਾਥ ਨੇ ਦੱਸਿਆ ਕਿ ਰਾਜ ਦੇ ਸਕੂਲਾਂ ਵਿੱਚ 15 ਜੂਨ ਤੋਂ ਅਧਿਆਪਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਦੇ 4398 ਸਰਕਾਰੀ ਸਕੂਲਾਂ ਅਤੇ 335 ਨਿੱਜੀ ਸਕੂਲਾਂ ਵਿਚ 15 ਜੂਨ ਤੋਂ ਪੜ੍ਹਾਈ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਵਿਚ ਪਹਿਲੇ ਪੜਾਅ ਦੀ ਤਾਲਾਬੰਦੀ ਤੋਂ ਇਕ ਹਫ਼ਤੇ ਪਹਿਲਾਂ ਸਕੂਲ ਬੰਦ ਕਰ ਦਿੱਤੇ ਗਏ ਹਨ।ਸਕੂਲ ਖੋਲ੍ਹਣ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਕੂਲਾਂ ਦੀ ਸਵੱਛਤਾ ਅਤੇ ਸਕੂਲਾਂ ਵਿਚ ਬੱਚਿਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ। ਰਾਜ ਸਰਕਾਰ ਨੇ ਸਕੂਲਾਂ ਦੀ ਸਵੱਛਤਾ ਲਈ 1.33 ਕਰੋੜ ਰੁਪਏ ਖਰਚ ਕੀਤੇ ਹਨ।
ਸਿੱਖਿਆ ਮੰਤਰੀ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਸਿੱਖਿਆ ਸਕੱਤਰ ਨੂੰ 6 ਜੂਨ ਤੱਕ ਸਕੂਲਾਂ ਦੀ ਸਵੱਛਤਾ ਦੇ ਨਾਲ ਨਾਲ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਵਿੱਚ 10ਵੀਂ ਅਤੇ 12ਵੀਂ ਦੇ ਰਹਿੰਦੀ ਪ੍ਰੀਖਿਆ 5 ਜੂਨ ਤੋਂ ਸ਼ੁਰੂ ਹੋਵੇਗੀ।ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |