ਉੱਤਰ ਭਾਰਤ ਵਿੱਚ ਕਈ ਥਾਵਾਂ ਤੇ ਥੋੜ੍ਹੇ ਜਿਹੇ ਮੀਂਹ ਪੈਣ ਕਾਰਨ ਇਸ ਖੇਤਰ ਵਿੱਚ ਅੱਜ ਆਮ ਤਾਪਮਾਨ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਨੁਮਾਨ ਲਾਇਆ ਹੈ ਕਿ ਆਉਣ ਵਾਲੇ ਚਾਰ ਪੰਜ ਦਿਨਾਂ ‘ਚ ਤਾਪਮਾਨ ‘ਚ ਕੋਈ ਖਾਸ ਵਾਧਾ ਨਹੀਂ ਹੋਏਗਾ। ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਦੱਖਣ ਪੱਛਮੀ ਮਾਨਸੂਨ ਅਨੁਕੂਲ ਹਾਲਾਤ ਦੇ ਨਾਲ ਅੱਗੇ ਵੱਧ ਰਿਹਾ ਹੈ।
ਇਸ ਦੇ ਪੱਛਮੀ ਬੰਗਾਲ ਤੇ ਉੜੀਸਾ ਦੇ 11-12 ਜੂਨ ਤੱਕ ਮਾਨਸੂਨ ਪਹੁੰਚਣ ਦੀ ਉਮੀਦ ਹੈ।ਭਾਰਤ ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਦੇਸ਼ ਵਿੱਚ ਲੂ ਦੀ ਸੰਭਾਵਨਾ ਨਹੀਂ। ਐਤਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਵਿੱਚ ਮੀਂਹ ਪੈਣ ਕਾਰਨ ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲੀਆਂ ਜਿਸ ਤੋਂ ਬਾਅਦ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ।ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਤਾਪਮਾਨ ਆਮ ਵਾਂਗ ਰਹਿ ਸਕਦਾ ਹੈ।ਸ੍ਰੀਵਾਸਤਵ ਨੇ ਕਿਹਾ ਕਿ ਇਸ ਤੋਂ ਬਾਅਦ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਨਾਲ ਨਮੀ ਪੂਰਬੀ ਹਵਾ ਦੇ ਕਾਰਨ, ਦਿੱਲੀ-ਐਨਸੀਆਰ ਵਿੱਚ 12 ਤੇ 13 ਜੂਨ ਨੂੰ ਬਾਰਸ਼ ਹੋਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news soure: abpsanjha