ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |ਗਰਮੀ ਤੇ ਨਮੀ ਨਾਲ ਜੂਝ ਰਹੇ ਦਿੱਲੀ-ਐਨਸੀਆਰ ਦੇ ਲੋਕਾਂ ਲਈ ਆਖਰਕਾਰ ਰਾਹਤ ਵਾਲੀ ਖ਼ਬਰ ਆਈ ਹੈ।
ਭਾਰਤ ਮੌਸਮ ਵਿਭਾਗ ਅਨੁਸਾਰ 27 ਤੋਂ 30 ਜੂਨ ਦਰਮਿਆਨ ਆਉਣ ਵਾਲਾ ਮਾਨਸੂਨ ਇਸ ਵਾਰ ਇੱਕ ਹਫਤੇ ਪਹਿਲਾਂ ਦਸਤਕ ਦੇ ਰਿਹਾ ਹੈ। ਅਜਿਹੀ ਸਥਿਤੀ ਵਿੱਚ ਅਗਲੇ ਹਫ਼ਤੇ ਤੋਂ ਦਿੱਲੀ-ਐਨਸੀਆਰ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੇ ਨਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।ਮੌਸਮ ਵਿਭਾਗ ਅਨੁਸਾਰ ਮਾਨਸੂਨ 22-23 ਜੂਨ ਤੋਂ ਦਿੱਲੀ-ਐਨਸੀਆਰ ਵਿੱਚ ਦਸਤਕ ਦੇਵੇਗਾ ਤੇ ਫਿਰ ਬਾਰਸ਼ ਸ਼ੁਰੂ ਹੋ ਜਾਵੇਗੀ।
ਇਸ ਵਾਰ ਦਿੱਲੀ ਵਿੱਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।ਭਾਰਤੀ ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਅਨੁਸਾਰ, ਇਸ ਵਾਰ ਮੌਨਸੂਨ 3-4 ਦਿਨ ਪਹਿਲਾਂ ਯਾਨੀ 22-23 ਜੂਨ ਤੱਕ ਦਿੱਲੀ ਪਹੁੰਚ ਜਾਵੇਗਾ। ਉਨ੍ਹਾਂ ਇਸ ਦਾ ਕਾਰਨ ਵੀ ਦੱਸਿਆ।ਮੌਸਮ ਵਿਗਿਆਨੀ ਕੁਲਦੀਪ ਸ੍ਰੀਵਾਸਤਵ ਅਨੁਸਾਰ ਅਗਲੇ 19 ਜੂਨ ਤੱਕ ਪੱਛਮੀ ਬੰਗਾਲ ਅਤੇ ਇਸ ਦੇ ਨਾਲ ਲੱਗਦੇ
ਰਾਜਾਂ ਤੋਂ ਚੱਕਰਵਾਤੀ ਹਵਾਵਾਂ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਵਿੱਚ ਪਹੁੰਚ ਜਾਣਗੀਆਂ।ਇਸ ਕਾਰਨ ਮਾਨਸੂਨ ਪੱਛਮੀ ਉੱਤਰ ਪ੍ਰਦੇਸ਼ ਤੇ ਇਸ ਦੇ ਨਾਲ ਲੱਗਦੇ ਉਤਰਾਖੰਡ, ਉੱਤਰ ਪੂਰਬੀ ਰਾਜਸਥਾਨ ਤੇ ਪੂਰਬੀ ਹਰਿਆਣਾ ‘ਚ ਅਗਲੇ 22-23 ਜੂਨ ਤੱਕ ਦਸਤਕ ਦੇਵੇਗਾ। ਇਸ ਅਨੁਸਾਰ ਦਿੱਲੀ ਵਿੱਚ ਮਾਨਸੂਨ 3-4 ਦਿਨ ਪਹਿਲਾਂ ਯਾਨੀ 22-23 ਜੂਨ ਨੂੰ ਪਹੁੰਚ ਜਾਵੇਗਾ।news source: abpsanjha