ਕੋਰੋਨਾ ਵਾਇਰਸ ਦੀ ਲਾਗ ਦੇ ਖਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਲਾਕਡਾਉਨ ਨੂੰ ਹੋਰ ਸਖਤੀ ਨਾਲ ਲਾਗੂ ਕਰ ਰਹੀ ਹੈ। ਮੁੱਖ ਮੰਤਰੀ ਨੇ ਰਿਵੀਊ ਮੀਟਿੰਗ ਵਿਚ ਫੈਸਲਾ ਕੀਤਾ ਹੈ ਕਿ ਹੁਣ ਸਨਿਚਰਵਾਰ ਅਤੇ ਐਤਵਾਰ ਨੂੰ ਲੋਕਾਂ ਦੇ ਘਰ ਨਿਕਲਣ ਉਤੇ ਪਾਬੰਦੀ ਰਹੇਗੀ ਅਤੇ ਸਰਕਾਰੀ ਛੁੱਟੀ ਵਾਲੇ ਦਿਨ ਵੀ ਲਾਕਡਾਉਨ ਜਾਰੀ ਰਹੇਗਾ |
ਇਸ ਤੋਂ ਇਲਾਵਾ ਸਨਿਚਰਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਹਫਤੇ ਦੇ 7 ਦਿਨ ਇੰਡਸਟਰੀਆਂ ਚਲਦੀ ਰਹਿਣਗੀਆਂ। ਦਿੱਲੀ ਤੋਂ ਆਉਣ ਵਾਲਿਆਂ ਨੂੰ ਸਰਟੀਫਿਕੇਟ ਦੇਣਾ ਜਰੂਰੀ ਹੋਵੇਗਾ ਕਿਉਂਕਿ ਦਿੱਲੀ ਤੋਂ ਹਰ ਰੋਜ਼ 500 ਤੋਂ 800 ਵਾਹਨ ਪੰਜਾਬ ਵਿਚ ਆ ਰਹੇ ਹਨ।ਇਸ ਦੌਰਾਨ ਸਿਰਫ ਈਪਾਸ ਧਾਰਕ ਹੀ ਆਵਾਜਾਈ ਕਰ ਸਕਣਗੇ । ਇਸ ਤੋਂ ਇਲਾਵਾ ਸਿਰਫ ਮੈਡੀਕਲ ਸਟਾਫ ਅਤੇ ਜਰੂਰੀ ਸੇਵਾਵਾਂ ਨੂੰ ਬਿਨਾਂ ਪਾਸ ਜਾਣ ਦੀ ਆਗਿਆ ਹੋਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab