ਪੰਜਾਬ ‘ਚ ਕੋਰੋਨਾ ਵਾਇਰਸ ਨੇ ਇਸ ਸਮੇਂ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ। ਕੋਰੋਨਾ ਆਫ਼ਤ ਨੂੰ ਦੇਖਦਿਆਂ ਹੀ ਪੰਜਾਬ ਦੇ ਜ਼ਿਲ੍ਹੇ ਤਰਨਤਾਰਨ ‘ਚ ਪ੍ਰਸ਼ਾਸਨ ਵੱਲੋਂ 2 ਦਿਨਾਂ ਐਤਵਾਰ ਅਤੇ ਸੋਮਵਾਰ ਲਈ ਪੂਰਨ ਤੌਰ ‘ਤੇ ਤਾਲਾਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਇਸ ਦਾ ਇਕ ਕਾਰਨ ਇਹ ਹੈ ਕਿ ਇਕ ਤਾਂ ਕੋਰੋਨਾ ਦਾ ਖਤਰਾ ਜ਼ਿਆਦਾ ਵਧਿਆ ਹੋਇਆ ਹੈ ਅਤੇ
ਦੂਜਾ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਦਰਬਾਰ ਵੀ ਇਸ ਜ਼ਿਲ੍ਹੇ ‘ਚ ਹੈ, ਜਿੱਥੇ ਕਿ ਹਰ ਮਹੀਨੇ ਮੱਸਿਆ ਲੱਗਦੀ ਹੈ।ਜ਼ਿਲ੍ਹੇ ਅੰਦਰ ਇਹ ਤਾਲਾਬੰਦੀ ਮੁੱਖ ਤੌਰ ‘ਤੇ ਮੱਸਿਆ ਦੇ ਦਿਹਾੜੇ ਨੂੰ ਦੇਖਦੇ ਹੋਏ ਹੀ ਕੀਤੀ ਗਈ ਹੈ ਕਿਉਂਕਿ ਇਸ ਦਿਨ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਗੁਰੂ ਘਰ ਨਤਮਸਤਕ ਹੁੰਦੇ ਹਨ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਨੂੰ ਲੈ ਕੇ ਕੋਈ ਖਤਰਾ ਮੁੱਲ ਨਹੀਂ ਲੈਣਾ ਚਾਹੁੰਦਾ, ਜਿਸ ਕਾਰਨ ਜ਼ਿਲ੍ਹੇ ਨੂੰ 2 ਦਿਨਾਂ ਲਈ ਬੰਦ ਕੀਤਾ ਗਿਆ ਹੈ, ਹਾਲਾਂਕਿ ਜ਼ਿਲ੍ਹੇ ਅੰਦਰ ਮੈਡੀਕਲ ਸਟੋਰ ਅਤੇ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ।ਦੱਸ ਦੇਈਏ ਕਿ ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੀ ਪੂਰੀ ਸਖ਼ਤੀ ਕੀਤੀ ਗਈ ਹੈ ਕਿ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ ਅਤੇ ਮਾਸਕ ਪਾਇਆ ਜਾਵੇ। ਇਸ ਤੋਂ ਇਲਾਵਾ ਕਿਤੇ ਵੀ 5 ਤੋਂ ਵੱਧ ਲੋਕਾਂ ਦਾ ਇਕੱਠ ਨਾ ਹੋਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |