ਦੇਸ਼ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖ ਰਾਜਸਥਾਨ ਸਰਕਾਰ ਦੇ ਵੱਲੋਂ ਸੂਬੇ ਦੀਆਂ ਅੰਦਰ ਰਾਜਾਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਲਈ ਹੁਣ ਕਿਸੇ ਵੀ ਵਿਅਕਤੀ ਨੂੰ ਬਿਨਾ ਇਜ਼ਾਜ਼ਤ ਦੇ ਰਾਜ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਾਜਸਥਾਨ ਦੀ ਪੰਜ ਰਾਜਾਂ ਪੰਜਾਬ, ਗੁਜਰਾਤ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਹਰਿਆਣਾ ਦੇ ਨਾਲ ਸਰਹੱਦ ਲੱਗਦੀ ਹੈ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਅਨੁਸਾਰ, ਪਿਛਲੇ ਕੁੱਝ ਦਿਨਾਂ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੀ ਲਾਗ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਪਿਛਲੇ ਦਿਨੀਂ ਦੇਸ਼ ਵਿੱਚ ਹਜ਼ਾਰਾਂ ਮਾਮਲੇ ਸਾਹਮਣੇ ਆਏ ਹਨ। ਬਿਨਾਂ ਕਿਸੇ ਇਜਾਜ਼ਤ ਦੇ ਵੱਡੀ ਗਿਣਤੀ ਵਿੱਚ ਦੇਸ਼ ਦੇ ਹੋਰ ਰਾਜਾਂ ਦੇ ਲੋਕਾਂ ਦੇ ਦਾਖਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਰਹੱਦੀ ਸੀਮਾਵਾਂ ਨੂੰ ਸੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਜਸਥਾਨ ਵਿੱਚ ਕੋਰੋਨਾਵਾਇਰਸ ਦੀ ਲਾਗ ਦੀ ਕੁਲ ਗਿਣਤੀ 11368 ਹੋ ਗਈ ਹੈ। ਰਾਜਸਥਾਨ ਵਿਚ ਇਕ ਦੂਜੇ ਵਿਅਕਤੀ ਤੋਂ ਬਾਅਦ ਕਰੋਨਾ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਰਾਜ ਦੀਆਂ ਸਰਹੱਦਾਂ ਨੂੰ ਸੀਲ ਕਰਨ ਬਾਰੇ ਫੈਸਲਾ ਲਿਆ ਗਿਆ ਹੈ।
ਰਾਜਸਥਾਨ ਪੁਲਿਸ ਦੇ ਵੱਲੋਂ ਸਾਰੇ ਜ਼ਿਲਿਆਂ ਨੂੰ ਅੰਤਰਾਜੀ ਟ੍ਰੈਫਿਕ ਨੂੰ ਕੰਟਰੋਲ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਸੁਨਿਸਚਿਤ ਕਰਨ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾ ਆਗਿਆ ਦੇ ਰਾਜ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: rozanaspokesman