news source: jagbaniਭਾਰਤੀ ਅਮਰੀਕੀ ਭਾਈਚਾਰੇ ਦੇ ਪ੍ਰਮੁੱਖ ਨੇਤਾ ਅਤੇ ਫੈਡਰੇਸ਼ਨ ਆਫ ਇੰਡੀਅਨ ਐਸੋਸੀਏਸ਼ਨ ਆਫ ਨਿਊਯਾਰਕ, ਨਿਊ ਜਰਸੀ ਐਂਡ ਕਨੈਕਟਿਕਟ (ਐਫ. ਆਈ. ਏ. ਟ੍ਰਾਈ ਸਟੇਟ) ਦੇ ਪ੍ਰਧਾਨ ਰਹੇ ਰਮੇਸ਼ ਪਟੇਲ ਦੀ ਇਥੇ ਕੋਰੋਨਾਵਾਇਰਸ ਮਹਾਮਾਰੀ ਕਾਰਨ ਮੌਤ ਹੋ ਗਈ। ਪਟੇਲ (78) ਦੇ ਪਰਿਵਾਰ ਵਿਚ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਸੁਵਾਸ ਅਤੇ ਧੀਆਂ ਮਨੀਸ਼ਾ ਅਤੇ ਕੁੰਜਲ ਹਨ।
ਅਮਰੀਕਾ ਵਿਚ ਭਾਰਤ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪਟੇਲ ਦੀ ਮੌਤ ‘ਤੇ ਸ਼ੋਕ ਵਿਅਕਤ ਕੀਤਾ ਹੈ। ਸੰਧੂ ਨੇ ਟਵੀਟ ਕੀਤਾ ਕਿ ਕੋਵਿਡ-19 ਨਾਲ ਕਰੀਬ 2 ਮਹੀਨੇ ਤੱਕ ਜੰਗ ਤੋਂ ਬਾਅਦ ਫੈਡਰੇਸ਼ਨ ਆਫ ਇੰਡੀਅਨ ਐਸੋਸੀਏਸ਼ਨ ਦੇ ਸੰਸਥਾਪਕ ਮੈਂਬਰ ਅਤੇ ਪ੍ਰਧਾਨ ਰਮੇਸ਼ ਪਟੇਲ ਦੀ ਮੌਤ ਦੇ ਬਾਰੇ ਵਿਚ ਜਾਣ ਕੇ ਦੁੱਖ ਹੋਇਆ।ਉਨ੍ਹਾਂ ਅੱਗੇ ਆਖਿਆ ਕਿ ਭਾਰਤੀ-ਅਮਰੀਕੀ ਭਾਈਚਾਰੇ ਦੇ ਬੇਹੱਦ ਸਨਮਾਨਿਤ ਨੇਤਾ, ਸਾਨੂੰ ਉਨ੍ਹਾਂ ਦੀ ਹਮੇਸ਼ਾ ਕਮੀ ਮਹਿਸੂਸ ਹੋਵੇਗੀ।
ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਸੰਦੀਪ ਚੱਕਰਵਰਤੀ ਨੇ ਵੀ ਟਵੀਟ ਕਰ ਪਟੇਲ ਦੀ ਮੌਤ ‘ਤੇ ਦੁੱਖ ਵਿਅਕਤ ਕਰਦੇ ਹੋਏ ਇਸ ਨੂੰ ਭਾਰਤੀ-ਅਮਰੀਕੀ ਭਾਈਚਾਰੇ ਲਈ ਵੱਡਾ ਹਾਦਸਾ ਕਰਾਰ ਦਿੱਤਾ।ਭਾਈਚਾਰਕ ਸੇਵਾ ਤੋਂ ਇਲਾਵਾ ਪਟੇਲ ਨੇ ਨਿਊਯਾਰਕ ਪੁਲਸ ਵਿਭਾਗ ਦੀ ਫੋਰੈਂਸਿਕ ਜਾਂਚ ਸ਼ਾਖਾ ਵਿਚ ਕੰਮ ਕੀਤਾ ਅਤੇ 2013 ਵਿਚ ਉਨ੍ਹਾਂ ਵੱਕਾਰੀ ਇਲੀਸ ਆਈਲੈਂਡ ਮੈਡਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |