ਕੀ 31 ਮਈ ਤੋਂ ਪੰਜਾਬ ਵਿੱਚ ਖਤਮ ਹੋਵੇਗਾ ਲਾਕਡਾਊਨ

WhatsApp Group (Join Now) Join Now

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੌਕਡਾਊਨ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫੈਸਲਾ 30 ਮਈ ਨੂੰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲੈਣਗੇ ਅਤੇ ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ। ਦੇਸ਼ ਵਿਆਪੀ ਲੌਕਡਾਊਨ ਦੇ ਚੌਥੇ ਫੇਜ਼ ਦੀ ਮਿਆਦ 31 ਮਈ ਨੂੰ ਖਤਮ ਹੋ ਜਾਵੇਗੀ।ਪੰਜਾਬ ਸਰਕਾਰ 30 ਮਈ ਨੂੰ ਸੂਬੇ ‘ਚ ਲੌਕਡਾਊਨ ਸਬੰਧੀ ਕੋਈ ਵੱਡਾ ਫੈਸਲਾ ਕਰੇਗੀ।

ਕੈਪਟਨ ਸਰਕਾਰ ਕੋਰੋਨਵਾਇਰਸ ਸਬੰਧੀ ਸਥਿਤੀ ਦਾ ਪੂਰੀ ਤਰ੍ਹਾਂ ਜਾਇਜ਼ਾ ਲੈਣ ਤੋਂ ਬਾਅਦ ਹੀ ਕੁੱਝ ਫੈਸਲਾ ਲੈਣਗੇ ਕਿ ਇਸਨੂੰ ਅੱਗੇ ਵਧਾਉਣਾ ਹੈ ਜਾਂ ਹਟਾਉਣਾ ਹੈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਪ੍ਰਗਟਾਵਾ ਕਰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਮੌਜੂਦਾ ਲੌਕਡਾਊਨ ਮੁੱਕਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਲੌਕਡਾਊਨ ਵਿੱਚ ਬਿਨ੍ਹਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਮਈ ਨੂੰ ਰਾਜ ਦੀ ਸਮੁੱਚੀ ਕੋਵਿਡ ਸਥਿਤੀ ‘ਤੇ ਸਬੰਧਤ ਵਿਭਾਗਾਂ ਨਾਲ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ ਅਤੇ ਇਸ ਤੋਂ ਬਾਅਦ ਲੌਕਡਾਊਨ ਚੁੱਕਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ।

Leave a Comment