ਕੁਦਰਤ ਦਿਖਾਉ ਤ ਬਾ ਹੀ ਦਾ ਮੰਜ਼ਰ! ਘਰਾਂ ਦੇ ਕਰਲੋ ਦਰਵਾਜੇ ਬੰਦ! ਫਸਲਾਂ ਦੀ ਬਰਬਾਦੀ ਫਿਰ ਤੋਂ ਸ਼ੁਰੂ?

ਪਿਛਲੇ ਕਈ ਦਿਨਾਂ ਤੋਂ ਬਾਕੀ ਸੂਬਿਆਂ ਸਮੇਤ ਪੰਜਾਬ ਚ ਵੀ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਤੇ ਸਾਉਣ ਦੇ ਮਹੀਨੇ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ। ਅਜਿਹੇ ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਾਹਿਰਾਂ ਵੱਲੋਂ ਬਾਰਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ 19 ਤੋਂ 21 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਯੂਨੀਵਰਸਿਟੀ ਅਨੁਸਾਰ ਕੇਂਦਰੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸਬੰਧੀ ਚੇ ਤਾ ਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੁਹਾਲੀ,ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਚ ਭਾਰੀ ਮੀਂਹ ਦਜੀ ਭਵਿੱਖਬਾਣੀ ਜਤਾਈ ਹੈ। ਇਸ ਤੋਂ ਇਲਾਵਾ ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਫੋਰਜ਼ਪੁਰ, ਫਾਜ਼ਿਲਕਾ, ਮੋਗਾ, ਫਰੀਦਕੋਟ ਤੇ ਮੁਕਤਸਰ ਵੱਲ 20 ਜੁਲਾਈ ਨੂੰ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮਾਨਸੂਨ ਦੌਰਾਨ ਮੀਂਹ ਬੇਸ਼ੱਕ ਸਾਉਣੀ ਦੀ ਫਸਲ ਝੋਨੇ ਲਈ ਲਾਹੇਵੰਦ ਹੁੰਦਾ ਹੈ ਪਰ ਇਸ ਦੇ ਬਾਵਜੂਦ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ।ਕਿਉਂਕਿ ਖੇਤਾਂ ਚ ਖੜਾ ਲੋੜ ਤੋਂ ਵੱਧ ਪਾਣੀ ਵੀ ਫ਼ਸਲ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Leave a Reply

Your email address will not be published. Required fields are marked *