ਵੀ ਡੀ ਓ ਪੋ ਸ ਟ ਦੇ ਅੰ ਤ ਵਿੱਚ ਹੈ…ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ਗਈ ਹੈ।ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਦਿੱਲੀ- ਕੱਟੜਾ ਹਾਈਵੇਅ ਨਾਲ ਜੋੜਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮਨਜ਼ੂਰੀ ਦੇ ਦਿੱਤੀ ਹੈ।ਇਸ ਸਬੰਧੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਭਰ ਦੇ ਲੋਕਾਂ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ। ਦੱਸ ਦੇਈਏ ਕਿ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਧਾਰਮਿਕ ਸਥਾਨਾਂ ਨੂੰ ਐਕਸਪ੍ਰੈਸ ਮਾਰਗਾਂ ਨਾਲ ਜੋੜਣ ਦੀ ਯੋਜਨਾ ਬਣਾਈ ਗਈ ਸੀ,
ਜਿਸ ਤਹਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ ਬਣਾਉਣ ਦਾ ਐਲਾਨ ਹੋਇਆ ਸੀ ਪਰ ਹੁਣ ਇਸ ਵਿੱਚ ਕੁਝ ਤਬਦੀਲੀ ਕਰ ਕੇ ਅੰਮ੍ਰਿਤਸਰ ਨੂੰ ਅਣਦੇਖਿਆ ਕਰ ਦਿੱਤਾ ਸੀ। ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਿਛਲੇ ਕਾਫ਼ੀ ਸਮੇਂ ਤੋਂ ਕੋਸ਼ਿਸ਼ਾਂ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦੇ ਯਤਨਾਂ ਨੂੰ ਬੂਰ ਪਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਨਕੋਦਰ ਤੋਂ ਸਾਰੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਹਾਈਵੇਅ ‘ਚੋਂ ਨਕੋਦਰ ਤੋਂ ਸ੍ਰੀ ਸੁਲਤਾਨਪੁਰ ਲੋਧੀ ਸਾਹਿਬ , ਸ੍ਰੀ ਗੋਇੰਦਵਾਲ ਸਾਹਿਬ ,ਸ੍ਰੀ ਤਰਨਤਾਰਨ ਸਾਹਿਬ , ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਇਨ੍ਹਾਂ ਧਾਰਮਿਕ ਸਥਾਨਾਂ ਨੂੰ ਜੋੜਨ ਲਈ ਮਨਜੂਰੀ ਦੇ ਦਿੱਤੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ