ਲੌਕਡਾਊਨ ਦੌਰਾਨ ਜਿੱਥੇ ਹਰ ਖੇਤਰ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਕਿਸਾਨਾਂ ਦੀ ਆਰਥਿਕ ਹਾਲਤ ਡਾਵਾਂਡੋਲ ਹੈ। ਸਭ ਤੋਂ ਜ਼ਿਆਦਾ ਅਸਰ ਛੋਟੇ ਕਿਸਾਨਾਂ ‘ਤੇ ਪਿਆ ਹੈ, ਖ਼ਾਸ ਕਰ ਜਿਨ੍ਹਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ। ਇਸ ਲਈ ਪੰਜਾਬ ਸਰਕਾਰ ਹੁਣ 1.30 ਲੱਖ ਕਿਸਾਨਾਂ ਵੱਲੋਂ ਸਹਿਕਾਰੀ ਤੇ ਕੋ-ਅਪਰੇਟਿਵ ਬੈਂਕਾਂ ਤੋਂ ਲਏ ਕਰਜ਼ ਦਾ ਵਿਆਜ਼ ਮਾਫ ਕਰੇਗੀ। ਸੂਬੇ ‘ਚ ਕੁੱਲ 10.53 ਲੱਖ ਕਿਸਾਨ ਹਨ ਤੇ 3.20 ਲੱਖ ਕਿਸਾਨ ਅਜਿਹੇ ਹਨ ਜਿੰਨ੍ਹਾਂ ਕੋਲ ਢਾਈ ਏਕੜ ਤਕ ਜ਼ਮੀਨ ਹੈ।
ਸੂਬੇ ਦੇ ਸਹਿਕਾਰੀ ਤੇ ਕੋ-ਅਪਰੇਟਿਵ ਬੈਂਕਾਂ ‘ਚ ਕਰੀਬ 1.30 ਲੱਖ ਕਿਸਾਨਾਂ ‘ਤੇ ਕਰਜ਼ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਛੋਟੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਕਰਜ਼ ਪਹਿਲਾਂ ਮਾਫ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਕਿਸ਼ਤ ਵੀ ਅੱਗੇ ਵਧਾਈ ਜਾਵੇਗੀ। ਇਸ ਲਈ ਸਹਿਕਾਰਤਾ ਵਿਭਾਗ ਨੇ ਅਜਿਹੇ ਕਿਸਾਨਾਂ ਦੀ ਲਿਸਟ ਤਿਆਰ ਕਰਨ ਦੇ ਨਾਲ ਉਨ੍ਹਾਂ ਦੇ ਵਿਆਜ਼ ਦੀ ਰਾਸ਼ੀ ਦਾ ਪਤਾ ਲਾਉਣ ਲਈ ਕਿਹਾ ਹੈ। ਇਸ ਲਈ ਕਮੇਟੀ ਬਣਾਈ ਗਈ ਹੈ। ਸਹਿਕਾਰਤਾ ਮੰਤਰੀ ਨੇ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਵੀ ਲਿਖਿਆ ਹੈ। ਸਰਕਾਰ ਕੋਲ ਵਿਆਜ਼ ਮਾਫ ਕਰਨ ਲਈ ਨਾਬਾਰਡ ਦਾ ਪੈਸਾ ਪਿਆ ਹੋਇਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ