ਕੋਰੋਨਾ ਖ਼ਿਲਾਫ਼ ਚੱਲ ਰਹੀ ਜੰ ਗ ਵਿਚ ਮ ਰ ਨ ਵਾਲੇ ਪੰਜਾਬ ਦੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਐਕਸਗ੍ਰੇਸ਼ੀਆ ਗਰਾਂਟ ਮਿਲੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਗਈ ਹੈ।ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਹਰ ਤਰ੍ਹਾਂ ਦੇ ਮੁਲਾਜ਼ਮ ,ਜੋ ਕਿ ਰੈਗੂਲਰ ਠੇਕਾ ਜਾਂ ਆਊਟਸੋਰਸ ‘ਤੇ ਕੰਮ ਕਰ ਰਹੇ ਹਨ। ਜੇਕਰ ਕੋਰੋਨਾ ਖਿਲਾਫ ਜੰ ਗ ਵਿਚ ਕਿਸੇ ਕਰਮਚਾਰੀ ਦੀ ਮੌ ਤ ਹੋ ਜਾਂਦੀ ਹੈ ਤਾਂ ਪੰਜਾਬ ਸਰਕਾਰ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦੇਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਕੋਰੋਨਾ ਯੋਧਾਵਾਂ ਦੇ ਨਾਲ ਹਰ ਫ਼ਰੰਟ ‘ਤੇ ਖੜ੍ਹੀ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਟਵਿੱਟਰ ‘ਤੇ ਟਵੀਟ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੋਰੋਨਾ ਖਿਲਾਫ ਜੰਗ ਵਿਚ ਸੂਬੇ ਦੇ ਕਿਸੇ ਵੀ ਕਰਮਚਾਰੀ ਦੀ ਮੌਤ ‘ਤੇ ਉਸ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦਿੱਤੇ ਜਾਣਗੇ ਫਿਰ ਭਾਵੇਂ ਉਹ ਕਰਮਚਾਰੀ ਰੈਗੂਲਰ ਕਰਮਚਾਰੀ ਤੋਂ ਇਲਾਵਾ ਠੇਕੇ ‘ਤੇ ਜਾਂ ਆਊਟ ਸੋਰਸ ‘ਤੇ ਕੰਮ ਕਿਉਂ ਨਾ ਕਰਦਾ ਹੋਵੇ।