ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦਰਾਂ ਘਟਾ ਦਿੱਤੀਆਂ ਹਨ। ਸੂਬੇ ‘ਚ ਬਿਜਲੀ ਦੀ ਘਰੇਲੂ ਖਪਤ ਲਈ ਪ੍ਰਤੀ ਯੂਨਿਟ ਵਿਚ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। ਸਟੇਜ ਕੈਰੇਜ ਆਰਡੀਨਰੀ ਬੱਸਾਂ ਲਈ ਟੈਕਸ ਦਰ 2.80 ਰੁਪਏ ਤੋਂ ਘਟਾ ਕੇ ਪ੍ਰਤੀ ਕਿਲੋਮੀਟਰ 2.69 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ
ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ ਬਿਨਾਂ ਕਿਸੇ ਜ਼ੁਰਮਾਨੇ ਅਤੇ ਵਿਆਜ ਦੇ 30 ਜੂਨ ਤੱਕ ਇਕ ਮਹੀਨੇ ਦੇ ਅੰਦਰ ਟੈਕਸ ਅਦਾ ਕਰਨ ਦੀ ਇਜਾਜ਼ਤ ਦਿੱਤੀ ਗਈ।ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਨੇ ਨਿੱਜੀ ਬੱਸ ਚਾਲਕਾਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਟੈਕਸ ਦਰ ਘਟਾ ਦਿੱਤੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ