ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ। ਇਸ ਦੌਰਾਨ 14 ਸਾਉਣੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਧਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਕੈਪਟਨ ਨੇ ਐਮਐਸਪੀ ਵਾਧੇ ਨੂੰ ਸ਼ਰਮਨਾਕ ਕਰਾਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਐਮਐਸਪੀ ਵਾਧੇ ਨੂੰ ਨਕਾਰਦਿਆਂ ਇਸ ਨੂੰ ਪੂਰੀ ਤਰ੍ਹਾਂ ਅਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ” ਕੇਂਦਰ ਕੋਵਿਡ-19 ਦੇ ਸੰਕਟ ਦੌਰਾਨ ਕਿਸਾਨਾਂ ਨੂੰ ਦਰਪੇਸ਼ ਅਤਿ ਸੰਕਟ ਦਾ ਹੱਲ ਕਰਨ ਵਿੱਚ ਅਸਫਲ ਰਿਹਾ ਹੈ।
” ਉਨ੍ਹਾਂ ਕਿਹਾ ਕਿ ” ਰਜ਼ੇ ਤੋਂ ਪ੍ਰੇਸ਼ਾਨ ਤੇ ਤਣਾਅਪੂਰਨ ਕਿਸਾਨ ਭਾਈਚਾਰੇ ਇਨ੍ਹਾਂ ਬੇਮਿਸਾਲ ਸੰਕਟਾਂ ਵਿੱਚ ਆਪਣੀ ਬਚਾਅ ਲਈ ਕੇਂਦਰ ਤੋਂ ਮਦਦ ਦੀ ਉਡੀਕ ਕਰ ਰਹੇ ਸਨ, ਪਰ ਇੱਕ ਵਾਰ ਫਿਰ ਉਨ੍ਹਾਂ ਨੂੰ ਕੇਂਦਰ ਤੋਂ ਸਮਰਥਨ ਨਹੀਂ ਮਿਲਿਆ।
” ਮੋਦੀ ਸਰਕਾਰ ਦਾ ਕਹਿਣਾ ਹੈ ਕਿ ” ਨਵੀਂ ਐਮਐਸਪੀ ਫਸਲਾਂ ਦੀ ਲਾਗਤ ਮੁੱਲ ਨਾਲੋਂ 50-83% ਵਧੇਰੇ ਹੈ। ਝੋਨੇ ਦਾ ਐਮਐਸਪੀ 53 ਰੁਪਏ ਵਧਾ ਕੇ 1,868 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ” ਬੇਸ਼ੱਕ ਸਰਕਾਰ ਨੇ ਇਸ ਵਾਧੇ ਨੂੰ ਕਿਸਾਨਾਂ ਲਈ ਬੇਹੱਦ ਲਾਹੇਵੰਦ ਕਰਾਰ ਦਿੱਤਾ ਹੈ ਪਰ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਨਾਕਾਰ ਦਿੱਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ