ਸੂਬੇ ਦੀ ਕੋਵਿਡ ਟੈਸਟਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚਲੀਆਂ ਵਾਇਰਲ ਟੈਸਟਿੰਗ ਲੈਬਜ਼ ਤੇ ਇਸ ਤੋਂ ਇਲਾਵਾ ਮੁਹਾਲੀ, ਲੁਧਿਆਣਾ ਤੇ ਜਲੰਧਰ ਵਿੱਚ ਨਵੀਆਂ ਸਥਾਪਤ ਕੀਤੀਆਂ ਵਾਇਰਲ ਟੈਸਟਿੰਗ ਲੈਬਜ਼ ਲਈ 7 ਆਟੋਮੈਟਿਕ ਆਰਐਨਏ ਐਕਸਟ੍ਰੈਕਸ਼ਨ ਮਸ਼ੀਨਾਂ ਦੀ ਖਰੀਦ ਕੀਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਵਿੱਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਗਲੇ ਤਿੰਨ-ਚਾਰ ਹਫਤਿਆਂ ਵਿੱਚ ਇਨ੍ਹਾਂ ਮਸ਼ੀਨਾਂ ਦੀ ਖਰੀਦ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ। ਇਹ ਕਦਮ ਚੁੱਕੇ ਜਾਣ ਦਾ ਮਕਸਦ ਸੂਬੇ ਦੀ ਕੋਵਿਡ ਖਿਲਾਫ ‘ਮਿਸ਼ਨ ਫ਼ਤਿਹ’ ਤਹਿਤ ਜੰਗ ਨੂੰ ਮਜ਼ਬੂਤ ਕਰਨ ਲਈ ਟੈਸਟਿੰਗ ਸਮਰੱਥਾ ਨੂੰ ਵਧਾਉਣਾ ਤੇ ਇਸ ਮਹਾਮਾਰੀ ਨੂੰ ਨੱਥ ਪਾਉਣਾ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਵੱਲੋਂ ਸਿਹਤ ਖੇਤਰ ਦੀ ਪ੍ਰਬੰਧਨ ਤੇ ਖਰੀਦ ਕਮੇਟੀ ਵੱਲੋਂ ਪ੍ਰਵਾਨਿਤ ਥਰਮੋਫਿਸ਼ਰ ਨਿਰਮਿਤ ਕਿੰਗਫਿਸ਼ਰ ਫਲੈਕਸ ਮਾਡਲ ਦੀਆਂ 7 ਆਟੋਮੈਟਿਕ ਆਰਐਨਏ ਐਕਸਟ੍ਰੈਕਸ਼ਨ ਮਸ਼ੀਨਾਂ ਤੇ ਟੈਸਟਿੰਗ ਕਿੱਟਾਂ ਦੀ ਖਰੀਦ ਨੂੰ ਹਰੀ ਝੰਡੀ ਦਿੱਤੀ ਗਈ। ਇਨ੍ਹਾਂ ਮਸ਼ੀਨਾਂ ਤੇ ਟੈਸਟਿੰਗ ਕਿੱਟਾਂ ‘ਤੇ ਆਉਣ ਵਾਲਾ ਖਰਚਾ ਸੂਬਾਈ ਆਫ਼ਤ ਪ੍ਰਬੰਧਨ ਫੰਡ ਵਿੱਚੋਂ ਕੀਤਾ ਜਾਵੇਗਾ ਤੇ ਸਾਰੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਉਪ-ਕੁਲਪਤੀ ਵੱਲੋਂ ਕੀਤੀ ਜਾਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ