ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਵਿਰੁੱਧ ਚੁੱਕੇ ਗਏ ਸਵਾਲਾਂ ਦਾ ਸੂਬਾ ਸਰਕਾਰ ਨੇ ਜਵਾਬ ਦਿੱਤਾ ਹੈ। ਸੂਬਾ ਸਰਕਾਰ ਦੀ ਤਰਫੋਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਟੈਕਸ ਹੀ ਸਿਹਤ ਸੇਵਾਵਾਂ ਰਾਹੀਂ ਵਾਪਸ ਜਾ ਰਿਹਾ ਹੈ। ਜਿਹੜੀ ਵੰਡ ਹੋ ਰਹੀ ਹੈ, ਜੋ ਗਰੀਬਾਂ ਕੋਲ ਰਾਸ਼ਨ ਪਹੁੰਚ ਰਿਹਾ ਹੈ, ਉਹ ਲੋਕਾਂ ਦੇ ਟੈਕਸ ਦੇ ਪੈਸੇ ਤੋਂ ਹੀ ਜਾ ਰਿਹਾ ਹੈ। ਸਿੱਧੂ ਨੇ ਕਿਹਾ ਸੀ ਕਿ ਟੈਕਸ ਦੇ ਤੌਰ ‘ਤੇ ਦਿੱਤਾ ਜਾ ਰਿਹਾ ਪੈਸਾ ਉਨ੍ਹਾਂ ਨੂੰ ਵਾਪਸ ਮਿਲਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਸੀ ਕਿ ਪੰਜਾਬ ਦੀ ਜਨਤਾ ਹੁਣ ਪੰਜ ਸਾਲਾਂ ਲਈ ਅਜਿਹੇ ਲੋਕਾਂ ਨੂੰ ਸੱਤਾ ਸੌਂਪੇਗੀ, ਜੋ ਉਨ੍ਹਾਂ ਦੀ ਸੇਵਾ ਕਰਨ, ਨਾ ਕਿ ਉਨ੍ਹਾਂ ਦੇ ਸਿਰਾਂ ਉੱਤੇ ਬਹਿ ਕੇ ਰਾਜ ਕਰਨ।ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਵੀਰਵਾਰ ਸਵੇਰੇ ਆਪਣੇ ਯੂਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਸੀ ਅਤੇ ਵੀਡੀਉ ‘ਚ ਬਿਨਾ ਕਿਸੇ ਦਾ ਨਾਂਅ ਲਏ ਸੱਤਾਧਾਰੀਆਂ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਪੰਜਾਬ ਦੇ ਆਮ ਲੋਕਾਂ ਨੂੰ ਦੱਸ ਰਹੇ ਹਨ ਕਿ ਇਹ ਰਾਜ ਉਨ੍ਹਾਂ ਦੇ ਦਿੱਤੇ ਟੈਕਸਾਂ ਤੇ ਖੂਨ–ਪਸੀਨੇ ਦੀ ਗਾੜ੍ਹੀ ਕਮਾਈ ਨਾਲ ਚੱਲਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ