ਅੰਮ੍ਰਿਤਸਰ ਜ਼ਿਲ੍ਹੇ ‘ਚ ਕੋਰੋਨਾ ਲਾਗ (ਮਹਾਮਾਰੀ) ਰੁੱਕਣ ਦਾ ਨਾਂ ਨਹੀਂ ਲੈ ਰਹੀ ਹੈ। ਜ਼ਿਲ੍ਹੇ ‘ਚ ਅੱਜ 8 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 525 ਹੋ ਗਿਆ ਹੈ, ਜਿੰਨਾਂ ‘ਚੋਂ 11 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਦੱਸ ਦਈਏ ਕਿ ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ ‘ਚ 378 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਜਦੋਂਕਿ 128 ਕੇਸ ਐਕਟਿਵ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਮਾਰੀ ਦੇ ਮਾਮਲੇ ‘ਚ ਅੰਮ੍ਰਿਤਸਰ ਰਾਜ ਦਾ ਸਭ ਤੋਂ ਜਿਆਦਾ ਪ੍ਰਭਾਵਿਤ ਜ਼ਿਲ੍ਹਾ ਬਣ ਗਿਆ ਹੈ। ਹੈ। ਇੱਥੇ ਹੁਣ ਤੱਕ 11 ਮੌਤਾਂ ਹੋ ਚੁੱਕੀਆਂ ਹਨ, ਜੋ ਰਾਜ ‘ਚ ਸਭ ਤੋਂ ਜ਼ਿਆਦਾ ਹਨ।
ਪੰਜਾਬ ਪੁਲਸ ਵੀ ਆਈ ਕੋਰੋਨਾ ਵਾਇਰਸ ਦੀ ਜਕੜ ‘ਚ – ਕੋਰੋਨਾ ਮਹਾਮਾਰੀ ਨੇ ਫਰੰਟ ਲਾਈਨ ‘ਚ ਖੜ੍ਹੇ ਹੋ ਕੇ ਲੋਕਾਂ ਦੀ ਸੇਵਾ ਕਰਨ ਵਾਲੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਵੀ ਆਪਣੀ ਜਕੜ ‘ਚ ਲੈ ਲਿਆ ਹੈ। ਮੰਗਲਵਾਰ ਨੂੰ ਸਾਹਮਣੇ ਆਏ 13 ਨਵੇਂ ਕੋਰੋਨਾ ਪਾਜੇਟਿਵ ਮਾਮਲਿਆਂ ‘ਚ ਪੰਜਾਬ ਪੁਲਸ ਦਾ ਇੱਕ ਏ. ਐੱਸ. ਆਈ. ਵੀ ਸ਼ਾਮਲ ਹੈ। ਇਸ ਤੋਂ ਇਲਾਵਾ 6 ਮਾਮਲੇ ਕੰਮਿਊਨਿਟੀ ਤੋਂ ਆਏ ਹਨ, ਜਦੋਂ ਕਿ 7 ਮਾਮਲੇ ਪਾਜੇਟਿਵ ਮਰੀਜਾਂ ਦੇ ਸੰਪਰਕ ਵਾਲੇ ਹਨ।
ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਣ ਨਾਲ ਹਰ ਪਾਸੇ ਡਰ ਦਾ ਮਾਹੌਲ ਹੈ ਪਰ ਕੁੱਝ ਬੇਪ੍ਰਵਾਹ ਲੋਕ ਆਪਣੀ ਅਤੇ ਲੋਕਾਂ ਦੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸ਼ਰੇਆਮ ਘਰਾਂ ਤੋਂ ਬਾਹਰ ਘੁੰਮ ਰਹੇ ਹਨ ਅਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਵੀ ਨਹੀਂ ਕਰ ਰਹੇ ਹਨ। ਕੁਝ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਬੇਪ੍ਰਵਾਹ ਲੋਕਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਦੁਬਾਰਾ ਅੰਮ੍ਰਿਤਸਰ ‘ਚ ਕੁੱਝ ਦਿਨਾਂ ਲਈ ਕਰਫਿਊ ਲਾਇਆ ਜਾਵੇ।
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2800 ਤੋਂ ਪਾਰ – ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2800 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 517, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 319, ਲੁਧਿਆਣਾ ‘ਚ 282, ਤਰਨਾਰਨ 171, ਮੋਹਾਲੀ ‘ਚ 136, ਹੁਸ਼ਿਆਰਪੁਰ ‘ਚ 136, ਪਟਿਆਲਾ ‘ਚ 147,
ਸੰਗਰੂਰ ‘ਚ 116 ਕੇਸ, ਨਵਾਂਸ਼ਹਿਰ ‘ਚ 122, ਗਰਦਾਸਪੁਰ ‘ਚ 152 ਕੇਸ, ਮੁਕਤਸਰ 71, ਮੋਗਾ ‘ਚ 67, ਫਰੀਦਕੋਟ 86, ਫਿਰੋਜ਼ਪੁਰ ‘ਚ 46, ਫਾਜ਼ਿਲਕਾ 48, ਬਠਿੰਡਾ ‘ਚ 55, ਪਠਾਨਕੋਟ ‘ਚ 108, ਬਰਨਾਲਾ ‘ਚ 27, ਮਾਨਸਾ ‘ਚ 34, ਫਤਿਹਗੜ੍ਹ ਸਾਹਿਬ ‘ਚ 70, ਕਪੂਰਥਲਾ 40, ਰੋਪੜ ‘ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2234 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 530 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।