ਕੋਰੋਨਾ ਵਾਇਰਸ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੁਣ ਆਪਣਾ ਭਿਆਨਕ ਰੂਪ ਦਿਖਾ ਰਿਹਾ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 43 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1210 ‘ਤੇ ਪਹੁੰਚ ਗਈ ਹੈ ਜਦਕਿ 59 ਮਰੀਜ਼ਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਵਾਇਰਸ ਦਾ ਖ਼ਤਰਾ ਵੱਧਦਾ ਜਾ ਰਿਹਾ ਅਤੇ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਕਮਿਊਨਿਟੀ ਤੋਂ ਲਗਾਤਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਜ਼ਮੀਨੀ ਪੱਧਰ ‘ਤੇ ਨਾ ਤਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਟੈਸਟਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਵਿਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।
ਪੰਜਾਬ ‘ਚ ਕੋਰੋਨਾ ਦੇ ਹਾਲਾਤ – ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9160 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1210, ਲੁਧਿਆਣਾ ‘ਚ 1638, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1500, ਸੰਗਰੂਰ ‘ਚ 687 ਕੇਸ, ਪਟਿਆਲਾ ‘ਚ 776, ਮੋਹਾਲੀ ‘ਚ 478, ਗੁਰਦਾਸਪੁਰ ‘ਚ 297 ਕੇਸ, ਪਠਾਨਕੋਟ ‘ਚ 264, ਤਰਨਤਾਰਨ 221, ਹੁਸ਼ਿਆਰਪੁਰ ‘ਚ 220, ਨਵਾਂਸ਼ਹਿਰ ‘ਚ 253, ਮੁਕਤਸਰ 162,
ਫਤਿਹਗੜ੍ਹ ਸਾਹਿਬ ‘ਚ 192, ਰੋਪੜ ‘ਚ 144, ਮੋਗਾ ‘ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ ‘ਚ 199, ਫਾਜ਼ਿਲਕਾ 138, ਬਠਿੰਡਾ ‘ਚ 171, ਬਰਨਾਲਾ ‘ਚ 79, ਮਾਨਸਾ ‘ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।