ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਕੋਈ ਵੀ ਅਜਿਹਾ ਨਹੀਂ ਦਿਨ ਨਹੀਂ ਹੁੰਦਾ ਜਦੋਂ ਵੱਡੀ ਗਿਣਤੀ ‘ਚ ਕੋਰੋਨਾ ਮਾਮਲੇ ਸਾਹਮਣੇ ਨਾ ਆਉਣ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਤੋਂ ਇਲਾਵਾ 867 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 71 ਨਵੇਂ ਮਾਮਲੇ ਰਿਪੋਰਟ ਹੋਏ ਹਨ।ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 1907 ਹੋ ਗਈ ਹੈ, ਜਦਕਿ 1257 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਵਾ 564 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਵੀਰਵਾਰ ਨੂੰ ਵੀ ਜਲੰਧਰ ਜ਼ਿਲ੍ਹੇ ਵਿਚ 52 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ