ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਵਿਦਿਆਰਥੀਆਂ ਲਈ ਆ ਰਹੀ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਸਰਕਾਰ ਦੇ ਇਸ ਕਦਮ ਦੀ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ। ਇਸ ਨੂੰ ਇਕ ਇਤਿਹਾਸਕ ਐਲਾਨ ਵੀ ਕਿਹਾ ਜਾ ਰਿਹਾ ਹੈ।ਕੈਪਟਨ ਸਰਕਾਰ ਦਾ 10+2 ਤੱਕ ਦੀ ਸਕੂਲ ਮੁਫ਼ਤ ਸਿੱਖਿਆ ਬਾਰੇ ਇਤਿਹਾਸਕ ਫ਼ੈਸਲਾ ਹੋਇਆ ਲਾਗੂ – ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਤੇ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਪੱਖੋਂ ਇੱਕ ਵੱਡਾ ਤੋਹਫ਼ਾ ਦਿੱਤਾ ਹੈ . ਰਾਜ ਸਰਕਾਰ ਵੱਲੋਂ 10+2 ਤੱਕ ਲੜਕੇ ਅਤੇ ਲੜਕੀਆਂ ਦੋਹਾਂ ਲਈ ਮੁਫ਼ਤ ਸਿੱਖਿਆ ਦੇਣ ਦੇ ਐਲਾਨੇ ਆਪਣੇ ਫ਼ੈਸਲੇ ਨੂੰ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ .ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ” ਰਾਜ ਦੇ ਸਾਰੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਮੰਤਵ ਨਾਲ ਪਹਿਲੀ ਜਮਾਤ ਤੋਂ ਲੈ ਕੇ 10+2 ਤੱਕ ਮੁਫ਼ਤ ਵਿੱਦਿਆ ਦੇਣ ਦੇ ਸਰਕਾਰ ਦੇ ਨਿਰਨੇ ਤੇ ਰਾਜਪਾਲ ਪੰਜਾਬ ਨੇ ਮੋਹਰ ਲਾ ਦਿੱਤੀ ਹੈ .ਇਸ ਲਈ ਵਿਦਿਆਰਥੀਆਂ ਤੋਂ ਲਈ ਜਾਂ ਵਾਲੀ ਫ਼ੀਸ ਜੋ ਖ਼ਜ਼ਾਨੇ ‘ਚ ਜਮ੍ਹਾ ਕਰਾਈ ਜਾਂਦੀ ਹੈ , ਨਹੀਂ ਲਈ ਜਾਵੇਗੀ . ਇਹ ਹੁਕਮ ਨਵੇਂ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋਣਗੇ .ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |