ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਨੌਜਵਾਨਾਂ ਲਈ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਖੁਸ਼ੀ ਦੀ ਲਹਿਰ ਛਾ ਗਈ ਹੈ। ਸਰਕਾਰ ਵੱਲੋਂ ਘਰ- ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਜਿੱਥੇ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ, ਉੱਥੇ ਹੀ ਹੁਣ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਦੀ ਭਰਤੀ ਖੋਲ੍ਹ ਦਿੱਤੀ ਗਈ ਹੈ ਜੋ ਕਿ 15 ਸਤੰਬਰ ਤੋਂ 24 ਸਤੰਬਰ 2020 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ 10ਵੀਂ ਅਤੇ 12ਵੀਂ ਪਾਸ ਚਾਹਵਾਨ ਨੌਜਵਾਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰੀ ਹੈ, ਜੋ ਕਿ ਵੈੱਬਸਾਈਟ www.joinindianarmy.nic.in ਉੱਪਰ ਕੀਤੀ ਜਾ ਸਕਦੀ ਹੈ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 30 ਅਗਸਤ 2020 ਹੈ।
ਉਨ੍ਹਾਂ ਦੱਸਿਆ ਕਿ ਭਰਤੀ ਵਿੱਚ ਸੋਲਜਰ ਜਨਰਲ ਡਿਊਟੀ ਲਈ ਉਮਰ ਹੱਦ 17 ਤੋਂ 21 ਸਾਲ ਤੱਕ ਅਤੇ ਸੋਲਜਰ ਟੈਕਨੀਕਲ, ਸੋਲਜਰ ਨਰਸਿੰਗ ਅਸਿਸਟੈਂਟ ਤੇ ਸੋਲਜਰ ਕਲਰਕ ਅਤੇ ਸਟੋਰ ਕੀਪਰ ਲਈ ਉਮਰ ਹੱਦ 17 ਤੋਂ 23 ਸਾਲ ਤੱਕ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੇ ਦੇ ਹੈਲਪ-ਲਾਈਨ ਨੰਬਰ 94654-74122 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ