ਦੇਸ਼ ਸਮੇਤ ਪੰਜਾਬ ‘ਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਅੱਜ ਸੂਬੇ ਵਿਚੋਂ 23 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ,ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2028 ਤੱਕ ਪਹੁੰਚ ਗਈ ਹੈ ਅਤੇ ਅੱਜ ਅੰਮ੍ਰਿਤਸਰ ਵਿਚ ਢਾਈ ਮਹੀਨਿਆਂ ਦੇ ਬੱਚੇ ਦੀ ਕੋਰੋਨਾ ਨਾਲ ਮੌ ਤ ਹੋਣ ਨਾਲ ਮੌਤਾਂ ਦਾ ਅੰਕੜਾ 39 ‘ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2028 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 39 ਹੋ ਗਿਆ ਹੈ।ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਤੋਂ ਅੱਜ ਚਾਰ ਕਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਕਰੋਨਾ ਪੀੜਤ ਚਾਰੋਂ ਔਰਤਾਂ ਗਰਭਵਤੀ ਹਨ। ਇਸ ਨਾਲ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਸੱਤ ਹੋ ਗਈ ਹੈ। ਕਰੋਨਾ ਪੀੜਤਾਂ ਔਰਤਾਂ ਬਸੰਤ ਨਗਰ ਬਟਾਲਾ, ਧੰਦੋਈ ਕਾਦੀਆਂ, ਢਡਿਆਲਾ ਨਜ਼ਾਰਾ ਅਤੇ ਪਿੰਡ ਡੱਲਾਂ ਸਾਰੇ ਤਹਿਸੀਲ ਬਟਾਲਾ ਨਾਲ ਸਬੰਧਤ ਹਨ।