ਦੇਖੋ ਵੀਡੀਓ ਥੱਲੇ ਜਾ ਕਿ..ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ
ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ, ਜਿਸ ਸਬੰਧੀ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਮੌਸਮ ਮਹਿਕਮੇ ਵੱਲੋਂ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਗਿਆ ਹੈ। ਮੌਸਮ ਮਹਿਕਮੇ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਤੇਜ਼ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਪੈਣਾ ਹੈ ਅਤੇ ਖਾਸ ਕਰਕੇ ਮਾਝੇ ਦੇ ਇਲਾਕਿਆਂ ‘ਚ ਤੇਜ਼ ਮੀਂਹ ਦੀ ਸੰਭਾਵਨਾ ਹੈ। ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਲੁਧਿਆਣਾ ‘ਚ ਜੁਲਾਈ ਮਹੀਨੇ ਅੰਦਰ 217 ਐੱਮ. ਐੱਮ. ਔਸਤਨ ਮੀਂਹ ਪੈਂਦਾ ਹੈ ਪਰ ਜਦੋਂ ਕਿ ਹੁਣ ਤੱਕ ਲੁਧਿਆਣਾ ‘ਚ 14 ਜੁਲਾਈ ਤੱਕ 188 ਐੱਮ. ਐੱਮ. ਮੀਂਹ ਹੀ ਪਿਆ ਹੈ।
ਡਾ. ਪ੍ਰਭਜੋਤ ਨੇ ਕਿਹਾ ਕਿ ਜਿਸ ਰਫ਼ਤਾਰ ਨਾਲ ਮਾਨਸੂਨ ਮੀਂਹ ਵਰ੍ਹਾ ਰਿਹਾ ਹੈ, ਲੱਗਦਾ ਹੈ ਕਿ ਜੁਲਾਈ ਮਹੀਨੇ ‘ਚ ਔਸਤਨ ਤੋਂ ਵੱਧ ਮੀਂਹ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਮੀਂਹ ਦੇ ਨਾਲ ਪਾਰੇ ‘ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਕਿਸਾਨਾਂ ਨੂੰ ਵੀ ਇਹ ਸਲਾਹ ਦਿੱਤੀ ਗਈ ਹੈ ਕਿ ਉਹ ਮੌਸਮ ਦੇ ਮੁਤਾਬਕ ਝੋਨੇ ਸਮੇਤ ਹੋਰ ਫਸਲਾਂ ਨੂੰ ਪਾਣੀ ਲਗਾਉਣ।
ਸੁਣੋਂ ਅਗਲੇ ਕੁਝ ਦਿਨ ਕਿਵੇਂ ਰਹੇਗਾ ਪੰਜਾਬ ‘ਚ ਮੌਸਮ
ਸੁਣੋਂ ਅਗਲੇ ਕੁਝ ਦਿਨ ਕਿਵੇਂ ਰਹੇਗਾ ਪੰਜਾਬ ‘ਚ ਮੌਸਮ#WeatherDepartment #MeteorologicalDepartment #RainInPunjab
Gepostet von JagBani am Mittwoch, 15. Juli 2020