ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਵੱਡਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਹੈ ਕਿ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਲੌਕਡਾਊਨ ਦੌਰਾਨ ਵੀ ਕਰਵਾਈਆਂ ਜਾ ਸਕਦੀਆਂ ਹਨ। ਅਮਿਤ ਸ਼ਾਹ ਨੇ ਇਹ ਵੀ ਕਿਹਾ ਹੈ ਕਿ ਸੂਬਾ ਸਰਕਾਰਾਂ ਨੂੰ ਇਮਤਿਹਾਨਾਂ ਲਈ ਵਿਸ਼ੇਸ਼ ਬੱਸ ਸਹੂਲਤ ਦਾ ਪ੍ਰਬੰਧ ਕਰਨਾ ਪਏਗਾ।ਕੋਰੋਨਾਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਦੇਸ਼ ਦੇ ਕਈ ਸੂਬਿਆਂ ਵਿੱਚ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਸੀ।ਪਰ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੌਕਡਾਊਨ ਵਿੱਚ ਬੋਰਡ ਦੀ ਪ੍ਰੀਖਿਆ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਦੇ ਬੋਰਡ ਨੂੰ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਲਈ ਕਿਸੇ ਵੀ ਕੰਟੇਨਮੈਂਟ ਜ਼ੋਨ ਵਿੱਚ ਪ੍ਰੀਖਿਆ ਕੇਂਦਰ ਅਲਾਟ ਨਹੀਂ ਕੀਤੇ ਜਾਣਗੇ। ਪ੍ਰੀਖਿਆ ਦੇ ਦੌਰਾਨ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਟਾਫ ਦੇ ਮੈਂਬਰਾਂ ਨੂੰ ਮਾਸਕ ਪਹਿਨਣੇ ਜ਼ਰੂਰੀ ਹੋਣਗੇ। ਪ੍ਰੀਖਿਆ ਕੇਂਦਰਾਂ ‘ਤੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।ਸਾਰੇ ਲੋਕਾਂ ਦੀ ਜਾਂਚ ਪ੍ਰੀਖਿਆ ਕੇਂਦਰਾਂ ਤੇ ਕੀਤੀ ਜਾਏਗੀ ਅਤੇ ਸੈਨੀਟਾਈਜ਼ਰ ਵਰਤੇ ਜਾਣਗੇ। ਰਾਜਾਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਜਾਣ ਲਈ ਵਿਸ਼ੇਸ਼ ਬੱਸ ਸੇਵਾ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨਾਲ ਸਾਰੇ ਦੇਸ਼ ਅਤੇ ਰਾਜਾਂ ਦੇ ਵਿਦਿਆਰਥੀ ਵੀ ਰਾਹਤ ਦਾ ਸਾਹ ਲਿਆ ਹੈ।