ਦੇਸ਼ ਵਿਚ ਗਰਮੀਂ ਦੇ ਕਹਿਰ ਤੋਂ ਬਾਅਦ ਹੁਣ ਕਈ ਥਾਵਾਂ ਤੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਸੁੱਖ ਦਾ ਸਾਹ ਦਵਾਇਆ ਹੈ। ਹੁਣ ਉਤਰ ਭਾਰਤ ਦੇ ਲੋਕਾਂ ਨੂੰ ਹਲਕੀ ਬਾਰਿਸ਼ ਤੋਂ ਬਾਅਦ ਕੁਝ ਠੰਡਕ ਮਹਿਸੂਸ ਹੋਈ ਹੈ। ਇਸ ਦੇ ਬਾਅਦ ਹੁਣ ਤਾਪਮਾਨ ਵਿਚ ਥੋੜੀ ਗਿਰਾਵਟ ਦਰਜ਼ ਕੀਤੀ ਗਈ ਹੈ। ਦੱਸ ਦੱਈਏ ਕਿ ਪਿਛਲੇ ਦਿਨੀਂ ਗਰਮੀਂ ਨਾਲ ਵਗ ਰਹੀ ਲੂ ਨੇ ਲੋਕਾਂ ਦਾ ਜੀਵਨ ਬਿਹਾਲ ਕਰ ਦਿੱਤਾ ਸੀ।
ਹੁਣ ਐਤਵਾਰ ਦਾ ਦਿਨ ਠੰਡਾ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਵੱਲੋਂ ਕੁਝ ਇਲਾਕਿਆਂ ਵਿਚ ਬਾਰਿਸ਼ ਹੋਣ ਦੀ ਸ਼ੰਕਾ ਵੀ ਜਾਤਾਈ ਹੈ। ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਵੱਖ-ਵੱਖ ਥਾਵਾਂ ਤੇ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਦਵਾਈ ਹੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ 2 ਜੂਨ ਤੱਕ ਦੇਸ਼ ਦੇ ਵੱਖ-ਵੱਖ ਹਿਸਿਆਂ ਵਿਚ ਗਰਮੀਂ ਤੋਂ ਰਾਹਤ ਅਤੇ ਮੌਸਮ ਠੰਡਾ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਸੇ ਨਾਲ ਹੀ ਦੱਖਣ-ਪੱਛਮ ਵਿਚ ਮੌਨਸੂਨ ਪਹਿਲੀ ਜੂਨ ਤੋਂ ਕੇਰਲ ਵਿਚ ਦਸਤਕ ਦੇ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਅਤੇ ਉਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿਚ ਬਾਰਿਸ਼ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ
ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |