ਕੋਰੋਨਾ ਵਾਇਰਸ ਮ ਹਾਂ ਮਾ ਰੀ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ 5.0 ‘ਚ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਤੇਲ ਮਾਰਕੀਟਿੰਗ ਕੰਪਨੀਆਂ (HPCL,BPCL, IOC) ਨੇ ਗ਼ੈਰ-ਸਬਸਿਡੀ ਵਾਲੇ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਦਾ ਐਲਾਨ ਕੀਤਾ ਹੈ।19 ਕਿਲੋਗ੍ਰਾਮ ਐਲਪੀਜੀ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵੀ ਵਾਧਾ ਕੀਤਾ ਗਿਆ ਹੈ, ਜੋ 1 ਜੂਨ ਤੋਂ ਲਾਗੂ ਹੋ ਗਿਆ ਹੈ।
ਦਿੱਲੀ ‘ਚ 19 ਕਿੱਲੋਗ੍ਰਾਮ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 1029.50 ਰੁਪਏ ਸੀ, ਜੋ 1 ਜੂਨ ਤੋਂ ਵੱਧ ਕੇ 1139.50 ਰੁਪਏ ਹੋ ਗਈ ਹੈ। ਇਹ ਮੁੰਬਈ ‘ਚ 1087.50 ਰੁਪਏ, ਚੇਨਈ ‘ਚ 1254.00 ਰੁਪਏ ਤੇ ਕੋਲਕਾਤਾ ‘ਚ 1193.50 ਰੁਪਏ ਹੋ ਗਈ ਹੈ। ਦਿੱਲੀ ‘ਚ 14.2 ਕਿਲੋਗ੍ਰਾਮ ਵਾਲੇ ਗੈਰ-ਸਬਸਿਡੀ ਸਿਲੰਡਰ ਦੀ ਕੀਮਤ ‘ਚ 11.50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਹੈ। ਹੁਣ ਨਵੀਂ ਕੀਮਤਾਂ ਮੁਤਾਬਕ ਇਹ ਸਿਲੰਡਰ 593 ਰੁਪਏ ਦਾ ਮਿਲੇਗਾ।
ਉੱਥੇ ਹੀ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 110 ਰੁਪਏ ਵੱਧ ਕੇ 1139.50 ਰੁਪਏ ਹੋ ਗਈ ਹੈ। ਕੋਲਕਾਤਾ ‘ਚ 616.00 ਰੁਪਏ, ਮੁੰਬਈ ‘ਚ 590.50 ਰੁਪਏ ਤੇ ਚੇਨਈ ‘ਚ 606.50 ਰੁਪਏ ਹੋ ਗਈ ਹੈ, ਜੋ ਪਹਿਲਾਂ ਲੜੀਵਾਰ 584.50, 579.00 ਤੇ 569.50 ਰੁਪਏ ਸੀ। ਆਈਓਸੀ ਦੀ ਵੈਬਸਾਈਟ ‘ਤੇ ਦਿੱਤੀ ਗਈ ਕੀਮਤ ਦੇ ਅਨੁਸਾਰ ਹੁਣ ਦਿੱਲੀ ‘ਚ 14.2 ਕਿਲੋਗ੍ਰਾਮ ਦੇ ਵਾਲੇ ਸਿਲੰਡਰ ਦੀ ਕੀਮਤ ਵੱਧ ਕੇ 593 ਰੁਪਏ ਹੋ ਗਈ ਹੈ, ਜੋ ਪਹਿਲਾਂ 581.50 ਰੁਪਏ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ