ਕੇਂਦਰ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਇਕ ਫਰਵਰੀ ਤੋਂ 31 ਮਈ 2020 ਤੱਕ ਖਤਮ ਹੋ ਰਹੇ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਪਰਮਿਟਾਂ ਦੀ ਵੈਧਤਾ 30 ਸਤੰਬਰ ਤੱਕ ਵਧਾ ਦਿੱਤੀ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਹਨ।
ਇਹ ਫੈਸਲਾ ਤਾਲਾਬੰਦੀ ਕਾਰਨ ਲਿਆ ਗਿਆ ਹੈ। ਤਾਲਾਬੰਦੀ ਹੋਣ ਦਾ ਕਾਰਨ ਲੋਕਾਂ ਨੂੰ ਆਪਣੇ ਲਾਇਸੈਂਸਾਂ ਜਾਂ ਪਰਮਿਟਸ ਨੂੰ ਨਵਿਆਉਣ ਵਿਚ ਦਿੱਕਤ ਆਈ ਹੈ।ਦੱਸ ਦਈਏ ਕਿ ਕੇਂਦਰ ਸਰਕਾਰ ਦੁਆਰਾ ਜਿਨ੍ਹਾਂ ਦਸਤਾਵੇਜ਼ਾਂ ਦੀ ਵੈਧਤਾ ਵਧਾ ਦਿੱਤੀ ਗਈ ਹੈ, ਉਨ੍ਹਾਂ ਵਿਚ ਮੋਟਰ ਵਾਹਨ ਐਕਟ ਅਧੀਨ ਫਿਟਨੈਸ ਸਰਟੀਫਿਕੇਟ, ਹਰ ਤਰ੍ਹਾਂ ਦੇ ਪਰਮਿਟ, ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹੋਰ ਸਬੰਧਤ ਦਸਤਾਵੇਜ਼ ਸ਼ਾਮਲ ਹਨ।
ਪਰਮਿਟ ਦੀ ਵੈਧਤਾ ਵੀ 30 ਸਤੰਬਰ ਤੱਕ ਵਧਾਈ ਗਈ – ਮੰਤਰਾਲੇ ਦੇ ਅਨੁਸਾਰ, ਸਾਰੇ ਰਾਜਾਂ ਨੂੰ ਉਨ੍ਹਾਂ ਦਸਤਾਵੇਜ਼ਾਂ ਨੂੰ 30 ਸਤੰਬਰ ਤੱਕ ਮੋਟਰ ਵਹੀਕਲ ਲਾਅ ਐਂਡ ਰੂਲਜ਼ ਤਹਿਤ ਯੋਗ ਮੰਨਣ ਲਈ ਕਿਹਾ ਗਿਆ ਹੈ, ਜਿਨ੍ਹਾਂ ਦੀ ਵੈਧਤਾ 1 ਫਰਵਰੀ, 2020 ਤੋਂ 31 ਮਈ, 2020 ਤੱਕ ਖਤਮ ਹੋ ਗਈ ਸੀ। ਕੋਰੋਨਾ ਤੇ ਤਾਲਾਬੰਦੀ ਕਾਰਨ ਕੇਂਦਰ ਸਰਕਾਰ ਨੂੰ ਇਨ੍ਹਾਂ ਸਾਰੇ ਕਾਗਜ਼ਾਂ ਦੀ ਵੈਧਤਾ ਵਧਾਉਣ ਲਈ ਬੇਨਤੀਆਂ ਆ ਰਹੀਆਂ ਸਨ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਫੈਸਲਾ ਲਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |