ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲੌਕਡਾਊਨ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ ‘ਵੰਦੇ ਭਾਰਤ ਮਿਸ਼ਨ-2’ ਤਹਿਤ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ‘ਤੇ 167 ਭਾਰਤੀ ਯਾਤਰੀ ਪੁੱਜੇ। ਏਅਰੋ ਬ੍ਰਿਜ ਤੋਂ ਲੈ ਕੇ ਟਰਮੀਨਲ ਤਕ ਯਾਤਰੀਆਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਵਾਇਆ ਜਾ ਰਿਹਾ ਹੈ। ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ 20-25 ਦੇ ਸਮੂਹ ਵਿੱਚ ਜਹਾਜ਼ ‘ਚੋਂ ਕੱਢਿਆ ਜਾਂਦਾ ਹੈ।ਸਿਹਤ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹਵਾਈ ਅੱਡੇ ਦੇ ਸਿਹਤ ਅਧਿਕਾਰੀਆਂ ਦੀ ਨਿਗਰਾਨੀ ‘ਚ ਉਨ੍ਹਾਂ ਦੀ ਜਾਂਚ ਕੀਤੀ ਜਾਂਦੀ ਹੈ। ਅਮਰੀਕਾ ਵੱਲੋਂ 167 ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਭਾਰਤੀਆਂ ਨੂੰ ਵਿਸ਼ੇਸ਼ ਚਾਰਟਰ ਜਹਾਜ਼ ਰਾਹੀਂ ਅੱਜ ਅੰਮ੍ਰਿਤਸਰ ਦੇ ਏਅਰਪੋਰਟ ‘ਤੇ ਭੇਜਿਆ ਗਿਆ। ਇਨ੍ਹਾਂ 167 ਭਾਰਤੀ ਨਾਗਰਿਕਾਂ ‘ਚ 75 ਲੋਕ ਹਰਿਆਣਾ, 56 ਪੰਜਾਬ ਅਤੇ ਬਾਕੀ ਗੁਜਰਾਤ, ਉੱਤਰ ਪ੍ਰਦੇਸ਼, ਕੇਰਲ, ਤੇਲੰਗਾਨਾ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਗੋਆ ਤੋਂ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਰਹਿ ਰਹੇ ਸਨ। ਇਹ ਭਾਰਤੀ ਮੈਕਸੀਕੋ ਦੀ ਦੱਖਣੀ ਸਰਹੱਦ ਤੋਂ ਅਮਰੀਕਾ ਵਿੱਚ ਦਾਖਲ ਹੋਏ ਸਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ