ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਪ੍ਰਭਾਵਾਂ ਤੇ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਦਰਅਸਲ, ਦਿੱਲੀ ਸਰਕਾਰ ਦੇ ਫੂਡ ਸੇਫਟੀ ਵਿਭਾਗ ਨੇ ਰਾਜਧਾਨੀ ਵਿੱਚ ਖੁਸ਼ਬੂਦਾਰ ਤੰਬਾਕੂ ਤੇ ਤੰਬਾਕੂ ਮਿਸ਼ਰਿਤ ਉਤਪਾਦਾਂ ‘ਤੇ ਪਾਬੰਦੀ ਲਾਈ ਹੈ।ਪਾਬੰਦੀ ਦੇ ਹੁਕਮਾਂ ਮੁਤਾਬਕ, ਦਿੱਲੀ ਵਿੱਚ ਤੰਬਾਕੂ ਮਿਸ਼ਰਣ ਤੋਂ ਬਣੇ ਸਾਰੇ ਉਤਪਾਦਾਂ ਦੀ ਵਿਕਰੀ ਤੇ ਸਟੋਰ ਕਰਨ ‘ਤੇ ਪਾਬੰਦੀ ਹੋਵੇਗੀ।
ਦੱਸ ਦਈਏ ਕਿ ਇਹ ਹੁਕਮ ਦਿੱਲੀ ਵਿੱਚ ਵਧ ਰਹੇ ਖ਼ਤਰੇ ਤੇ ਪ੍ਰਭਾਵ ਦੇ ਮੱਦੇਨਜ਼ਰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।ਇਹ ਪਾਬੰਦੀ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਲਾਈ ਗਈ ਹੈ। ਫੂਡ ਸੇਫਟੀ ਵਿਭਾਗ ਦਾ ਕਹਿਣਾ ਹੈ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਖਤਰਨਾਕ ਹੈ, ਇਸ ਲਈ ਖੁਸ਼ਬੂ ਵਾਲੇ ਤੰਬਾਕੂ ਤੇ ਹਰ ਤੰਬਾਕੂ ਦੁਆਰਾ ਤਿਆਰ ਉਤਪਾਦ ਦੀ ਵਿਕਰੀ ਤੇ ਸਟੋਰ ਕਰਨ ‘ਤੇ ਇੱਕ ਸਾਲ ਲਈ ਪਾਬੰਦੀ ਰਹੇਗੀ।
ਦਿੱਲੀ ਵਿਚ ਗੁਟਖਾ ‘ਤੇ ਪਹਿਲਾਂ ਹੀ ਪਾਬੰਦੀ ਹੈ। ਤੰਬਾਕੂ ਮਿਸ਼ਰਣਾਂ ਤੋਂ ਬਣੇ ਉਤਪਾਦਾਂ ‘ਤੇ ਹੁਣ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਖੈਨੀ ਤੇ ਤੰਬਾਕੂ ‘ਤੇ ਪਾਬੰਦੀ ਨਹੀਂ। ਇਸ ਕਰਕੇ ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਜਨਤਕ ਥਾਂਵਾਂ ‘ਤੇ ਥੁੱਕਣ ਦੀ ਆਦਤ ਹੈ।
ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ,