ਜ਼ਿਲਾ ਸੰਗਰੂਰ ‘ਚ ਅੱਜ ਕੋਰੋਨਾ ਦੇ 11 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਉਥੇ ਹੀ ਕੋਰੋਨਾ ਦੇ ਇਕ ਮਰੀਜ਼ ਦੀ ਮੌਤ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਹਿਰ ‘ਚ 11 ਪਾਜ਼ੇਟਿਵ ਕੇਸ ਸਾਹਮਣੇ ਆਉਣ ਕਾਰਨ ਇਲਾਕੇ ‘ਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਉਥੇ ਹੀ ਮੁਹੱਲਾ ਭੁਮਸੀ ਦੇ ਵਸਨੀਕ 70 ਸਾਲਾ ਬਜ਼ੁਰਗ ਮੁਹੰਮਦ ਬਸ਼ੀਰ ਪੁੱਤਰ ਰਮਜ਼ਾਨ ਦੀ ਕਰੀਬ ਚਾਰ ਦਿਨ ਪਹਿਲਾਂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਜਿਸ ਕਾਰਨ ਉਸ ਨੂੰ ਇਥੋਂ ਰੈਫਰ ਕਰਕੇ ਪਟਿਆਲਾ ਵਿਖੇ ਆਈਸੋਲੇਟ ਕੀਤਾ ਗਿਆ ਸੀ,
ਜਿਥੇ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ। ਸੰਗਰੂਰ ‘ਚ 11 ਨਵੇਂ ਪਾਜ਼ੇਟਿਵ ਕੇਸਾਂ ‘ਚ ਮਲੇਰਕੋਟਲਾ ਦੇ 8, ਘੋੜੇਨਾਬ ਦਾ 1, ਝਲੂਰ ਦਾ 1 ਅਤੇ 1 ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |