ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ
ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ (Amitabh Bachchan) ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸ਼ਨੀਵਾਰ ਰਾਤ ਨੂੰ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਉਸ ਦੇ ਪਰਿਵਾਰ ਸਮੇਤ ਸਟਾਫ ਮੈਂਬਰਾਂ ਦੀ ਵੀ ਜਾਂਚ ਕੀਤੀ ਗਈ ਹੈ। ਅਮਿਤਾਭ ਬੱਚਨ ਤੋਂ ਬਾਅਦ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਵੀ ਕੋਰੋਨਾ ਪੀੜਤ ਪਾਏ ਗਏ।
ਇਸ ਦੇ ਨਾਲ ਹੀ ਅਮਿਤਾਭ ਬਚਨ ਦੀ ਸਿਹਤ ਅਪਡੇਟ ਹਸਪਤਾਲ ਤੋਂ ਆਈ ਹੈ। ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਹੁਣ ਕਿਵੇਂ ਹੈ। ਅਮਿਤਾਭ ਬਚਨ ਦਾ ਇਹ ਸਿਹਤ ਅਪਡੇਟ ਰਾਹਤ ਦੀ ਖ਼ਬਰ ਲੈ ਕੇ ਆਇਆ ਹੈ।ਮੁੰਬਈ ਦੇ ਨਾਨਾਵਤੀ ਹਸਪਤਾਲ ਦੇ ਲੋਕ ਸੰਪਰਕ ਅਧਿਕਾਰੀ ਨੇ ਅਮਿਤਾਭ ਬੱਚਨ ਦੀ ਸਿਹਤ ਬਾਰੇ ਖ਼ੁਦ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ- ਅਮਿਤਾਭ ਬੱਚਨ ਦੀ ਹਾਲਤ ਹੁਣ ਸਥਿਰ ਹੈ, ਉਨ੍ਹਾਂ ਵਿਚ ਲਾਗ ਦੇ ਹਲਕੇ ਲੱਛਣ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਜਦੋਂ ਅਮਿਤਾਭ ਬੱਚਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਉਸ ਸਮੇਂ ਕੋਰੋਨਾ ਦੇ ਲੱਛਣ ਬਹੁਤ ਘੱਟ ਸਨ। ਅਭਿਸ਼ੇਕ ਬੱਚਨ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਅਮਿਤਾਭ ਬੱਚਨ ਨੇ ਵੀ ਰਾਤ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੇ ਬਾਵਜੂਦ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਆਪਣੇ ਬਾਰੇ ਜਾਣਕਾਰੀ ਦਿੱਤੀ।