ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਤਰਨਤਾਰਨ ‘ਚ ਕੋਰੋਨਾਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ।ਪੰਜਾਬ ਪੁਲਿਸ ਦੇ ਏਐਸਆਈ ਸੁਖਦਿਆਲ ਸਿੰਘ ਦੀ ਕੋਵਿਡ-19 ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਹੁਣ ਤੱਕ ਕੁੱਲ੍ਹ 64 ਲੋਕਾਂ ਦੀ ਮੌਤ ਹੋ ਗਈ ਹੈ।55 ਸਾਲਾ ਸੁਖਦਿਆਲ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਸਨ ਅਤੇ ਅੰਮ੍ਰਿਤਸਰ ਦੇ ਹਸਪਤਾਲ ‘ਚ ਜ਼ੇਰੇ ਇਲਾਜ ਸਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੱਚਾ ਪੱਕਾ
ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਏਐੱਸਆਈ ਸੁਖਦਿਆਲ ਸਿੰਘ ਦੀ ਘੱਲੂਘਾਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਡਿਊਟੀ ਲੱਗੀ ਹੋਈ ਸੀ।ਉਸੇ ਦਿਨ ਤੋਂ ਹੀ ਉਸ ਦੀ ਹਾਲਤ ਵਿਗੜਦੀ ਜਾ ਰਹੀ ਸੀ।ਜਿਸ ਕਰਕੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਸੀ।ਜਿਸ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਸੀ।ਅੱਜ ਉਸ ਦੀ ਮੌਤ ਹੋ ਗਈ ਹੈ ਅਤੇ ਸੁਖਦਿਆਲ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਮੁਗਲਵਾਲਾ ਵਿਖੇ ਦੇਰ ਸ਼ਾਮ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਤਰਨਤਾਰਨ ‘ਚ ਦੋ ਹੋਰ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਇਥੇ ਦੱਸ ਦੇਈਏ ਕਿ ਤਰਨਤਾਰਨ ‘ਚ ਹੁਣ ਤੱਕ ‘ਚ ਕੁੱਲ 177 ਕੋਰੋਨਾ ਦੇ ਪੌਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ‘ਚੋਂ 168 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha