ਕਨੇਡਾ ਚ ਪਿਆ ਕਹਿਰ – ਪੰਜਾਬ ਚ ਵਿਛ ਗਏ ਸੱਥਰ ਛਾਇਆ ਸੋਗ

ਮਲੋਟ ਸ਼ਹਿਰ ਅੰਦਰ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ ਜਦੋਂ ਮਲੋਟ ਦੇ ਇਕ 22 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮੌਤ ਦਾ ਕਾਰਣ ਹਾਦਸਾ ਦੱਸਿਆ ਜਾਂਦਾ ਹੈ। ਜਾਣਕਾਰੀ ਅਨੁਸਾਰ ਸਹਿਕਾਰੀ ਵਿਭਾਗ ਵਿਚ ਅਡੀਟਰ ਅਤੇ ਮਲੋਟ ਸ਼ਹਿਰ ਅੰਦਰ ਸਮੂਹ ਜਥੇਬੰਦੀਆਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਅਤੇ ਕੇ. ਸੀ. ਸਕੂਲ ਦੇ ਵਾਈਸ ਪ੍ਰਿੰਸੀਪਲ ਸੁਨੀਤਾ ਅਸੀਜਾ ਦਾ 22 ਸਾਲਾ ਲੜਕਾ ਸਿਧਾਰਥ ਅਸੀਜਾ ਪਿਛਲੇ ਤਿੰਨ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਸੀ ਅਤੇ ਅਤੇ ਕੈਨਾਡੋਰ ਕਾਲਜ ਟੋਰਾਂਟੋ ਤੋਂ ਬਿਜਨਸ ਨਾਲ ਸਬੰਧਤ ਪੜਾਈ ਪੂਰੀ ਕਰਨ ਤੋਂ ਬਾਅਦ ਅੱਜ ਕੱਲ ਨੋਵਾਸਕੋਸ਼ੀਆਂ ਸਟੇਟ ਵਿਚ ਰਹਿ ਰਿਹਾ ਸੀ।

ਦੋ ਦਿਨ ਪਹਿਲਾਂ ਆਪਣੇ ਦੋ ਹੋਰ ਦੋਸਤਾਂ ਨਾਲ ਉਹ ਘੁੰਮਣ ਗਿਆ ਸੀ ਕਿ ਲੇਕ ਵਿਚ ਤਿੰਨਾਂ ਦਾ ਪੈਰ ਫਿਸਲ ਗਿਆ। ਉਸ ਦੇ ਸਾਥੀ ਦੋਨੇ ਲੜਕੇ ਤਾਂ ਨਜ਼ਦੀਕ ਹੋਣ ਕਰ ਕੇ ਬਾਹਰ ਕੱਢ ਲਏ ਪਰ ਸਿਧਾਰਥ ਨੂੰ ਕਰੀਬ 12 –13 ਮਿੰਟ ਪਿਛੋਂ ਪਾਣੀ ਵਿਚੋਂ ਕੱਢਿਆ ਜਿਸ ਨਾਲ ਉਸਦੀ ਹਾਲਤ ਖਰਾਬ ਹੋ ਗਈ ਅਤੇ ਐਲੀਡਕਸ ਸ਼ਹਿਰ ਵਿਚ ਹਸਪਤਾਲ ਵਿਚ ਭਰਤੀ ਕਰਾਇਆ ਜਿਥੇ ਅੱਜ ਉਸ ਦੀ ਮੌਤ ਹੋ ਗਈ।

ਇਸ ਘਟਨਾ ਦੀ ਅੱਜ ਖਬਰ ਸ਼ਹਿਰ ਵਿਚ ਮਿਲਣ ਸਾਰ ਹੀ ਸੋਗ ਦਾ ਮਾਹੌਲ ਬਣ ਗਿਆ। ਉਧਰ ਪਰਿਵਾਰ ਵਲੋਂ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਹੋਇਆ ਹੈ ਇਸ ਲਈ ਸੰਭਾਵਨਾ ਹੈ ਕਿ ਕਰੀਬ 3 ਦਿਨਾਂ ਬਾਅਦ ਉਸਦਾ ਮ੍ਰਿਤਕ ਸਰੀਰ ਮਲੋਟ ਪੁੱਜ ਜਾਵੇਗਾ ਜਿਥੇ ਉਸਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਂਦੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਏਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *