ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੇ ਹੁਣੇ ਹੁਣੇ ਇਹ ਸਖਤ ਹੁਕਮ

news source: news18punjabਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਪਰਵਾਸੀ ਕਿਰਤੀ ਘਰ ਵਾਪਸੀ ਮੁਲਕ ਦੇ ਕਿਸੇ ਹੋਰ ਸੂਬੇ ਨੂੰ ਪੈਦਲ ਚੱਲ ਕੇ ਜਾਣ ਜਾਂ ਪੰਜਾਬ ਵਿੱਚ ਹੁੰਦਿਆਂ ਭੁੱਖੇ ਪੇਟ ਰਹਿਣ ਲਈ ਮਜਬੂਰ ਨਾ ਹੋਵੇ। ਉਨਾਂ ਕਿਹਾ ਕਿ ਸਾਰੇ ਪਰਵਾਸੀ ਮਜ਼ਦੂਰਾਂ ਦੀ ਪਿੱਤਰੀ ਸੂਬਿਆਂ ਵਿੱਚ ਸੁਰੱਖਿਅਤ ਪਹੁੰਚ ਯਕੀਨੀ ਬਣਾਉਣਾ ਉਨਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪਰਵਾਸੀ ਦੇ ਸੜਕ ’ਤੇ ਤੁਰੇ ਜਾਂਦੇ ਦਾ ਪਤਾ ਲੱਗੇ ਤਾਂ ਉਸ ਨੂੰ ਨੇੜੇ ਦੀ ਥਾਂ ’ਤੇ ਛੱਡਣਾ ਚਾਹੀਦਾ ਹੈ ਜਿੱਥੇ ਉਹ ਆਪਣੇ ਪਿੱਤਰੀ ਸੂਬੇ ਲਈ ਰੇਲ ਗੱਡੀ ਜਾਂ ਬੱਸ ਲੈ ਸਕੇ, ਭਾਵੇਂ ਕਿ 300ਵੀਂ ਵਿਸ਼ੇਸ਼ ਸ਼੍ਰਮਿਕ ਰੇਲ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਵੱਲ ਰਵਾਨਾ ਹੋ ਗਈ ਹੈ। ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨਾਂ ਨੂੰ ਪੰਜਾਬ ਛੱਡਣ ਤੱਕ ਭੋਜਨ ਅਤੇ ਪਾਣੀ ਮੁਹੱਈਆ ਕਰਵਾਉਣਾ ਚਾਹੀਦਾ ਹੈ।

WhatsApp Group (Join Now) Join Now

ਪਰਵਾਸੀਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਜੱਦੀ ਸੂਬੇ ਵਿੱਚ ਵਾਪਸੀ ਦੇ ਚਾਹਵਾਨ ਹਰੇਕ ਪਰਵਾਸੀ ਦੀ ਸਹਾਇਤਾ ਕਰੇਗੀ ਅਤੇ ਉਨਾਂ ਦੇ ਮੁਫ਼ਤ ਸਫਰ ਅਤੇ ਭੋਜਨ ਦਾ ਵੀ ਬੰਦੋਬਸਤ ਕਰੇਗੀ।‘ਸੰਕਟ ਵਿੱਚ ਹਰੇਕ ਵਿਅਕਤੀ ਦਾ ਧਿਆਨ ਰੱਖਣ’ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਨੂੰ ਸਾਡੇ ਸਹਿਯੋਗੀ ਭਾਰਤੀ ਦੱਸਿਆ ਜੋ ਸੂਬੇ ਅਤੇ ਇੱਥੋਂ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਂਦੇ ਹਨ।

ਪਰਵਾਸੀਆਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਤੁਹਾਡੀ ਕਰਮ ਭੂਮੀ ਹੈ, ਭਾਵੇਂ ਇਹ ਤੁਹਾਡੀ ਜਨਮ ਭੂਮੀ ਨਾ ਵੀ ਹੋਵੇ।’’ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਨੂੰ ਆਪਣੇ ਜੱਦੀ ਸੂਬੇ ਵਿੱਚ ਵਾਪਸੀ ਕਰਨ ਦਾ ਔਖਾ ਪੈਂਡਾ ਪੈਦਲ ਚੱਲ ਕੇ ਤੈਅ ਕਰਨ ਦੀ ਕੋਸ਼ਿਸ਼ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਸੂੁਬਾ ਸਰਕਾਰ ਉਨਾਂ ਦੇ ਸਫ਼ਰ ਲਈ ਰੇਲਾਂ ਅਤੇ ਬੱਸਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ।

ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਅੱਜ 300ਵੀਂ ਸ਼੍ਰਮਿਕ ਰੇਲ ਗੱਡੀ ਪਟਿਆਲਾ ਤੋਂ ਸ਼ਾਮ 5 ਵਜੇ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਚੁੱਕੀ ਹੈ। ਉਨਾਂ ਕਿਹਾ ਕਿ ਐਤਵਾਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਵੱਖ-ਵੱਖ ਸੂਬਿਆਂ ਜਿਨਾਂ ਵਿੱਚ ਦੱਖਣੀ ਭਾਰਤੀ ਅਤੇ ਉੱਤਰ-ਪੂਰਬੀ ਸੂਬੇ ਵੀ ਸ਼ਾਮਲ ਹਨ, ਲਈ 311 ਸ਼੍ਰਮਿਕ ਰੇਲ ਗੱਡੀਆਂ ਰਾਹੀਂ 3.90 ਲੱਖ ਪਰਵਾਸੀ ਕਿਰਤੀਆਂ ਨੂੰ ਭੇਜਿਆ ਜਾ ਚੁੱਕਾ ਹੈ।ਕੋਵਿਡ-19 ਦੇ ਡਰ ਕਾਰਨ ਇਸ ਸਬੰਧੀ ਪੈਦਾ ਹੋ ਰਹੇ ਸਰੋਕਾਰਾਂ ਨੂੰ ਦਰਕਿਨਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵਾਇਰਸ ਨੂੰ ਹੋਰ ਵਧਣ ਤੋਂ ਰੋਕਣ ਲਈ ਆਉਣ ਵਾਲੇ ਅਜਿਹੇ ਯਾਤਰੂਆਂ ਦੇ ਏਕਾਂਤਵਾਸ ਅਤੇ ਟੈਸਟਿੰਗ ਲਈ ਸਪੱਸ਼ਟ ਨਿਯਮ ਪਹਿਲਾਂ ਹੀ ਅਮਲ ਵਿੱਚ ਲਿਆਂਦੇ ਜਾ ਰਹੇ ਹਨ।

Leave a Reply

Your email address will not be published. Required fields are marked *