ਪੰਜਾਬ ‘ਚ ਨਵੀਂ ਯੋਜਨਾ ਸ਼ੁਰੂ, ਹੁਣ ਨਹੀਂ ਰਹਿੰਦਾ ਕੋਈ ਵੀ ਭੁੱਖਾ

bhukha

ਕੋਵਿਡ-19 ਮ ਹਾਂ ਮਾ ਰੀ ਦੇ ਚੱਲਦਿਆਂ ਗੈਰ-ਸਮਾਰਟ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ‘ਆਤਮ ਨਿਰਭਰ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ 14.15 ਲੋਕਾਂ ਨੂੰ ਕਵਰ ਕੀਤਾ ਜਾਵੇਗਾ। ਇਸ ਯੋਜਨਾ ਦਾ ਆਗਾਜ਼ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ ਲੁਧਿਆਣਾ ਵਿਖੇ ਕੀਤਾ। ਆਤਮ ਨਿਰਭਰ ਸਕੀਮ ਅਧੀਨ ਇਨ੍ਹਾਂ ਲੋੜਵੰਦਾਂ ਨੂੰ 10 ਕਿਲੋ ਆਟਾ, ਇੱਕ ਕਿਲੋ ਦਾਲ, ਇੱਕ ਕਿਲੋ ਖੰਡ ਪ੍ਰਤੀ ਜੀਅ ਮੁਹੱਈਆ ਕਰਵਾਈ ਜਾਵੇਗੀ। ਇਸ ਸਕੀਮ ਅਧੀਨ ਪ੍ਰਵਾਸੀ ਮਜ਼ਦੂਰਾਂ ਤੋਂ ਇਲਾਵਾ ਰਜਿਸਟਰਡ ਕਾਮੇ/ਭੱਠਿਆਂ ‘ਤੇ ਕੰਮ ਕਰਦੇ ਮਜ਼ਦੂਰ ਵੀ ਸ਼ਾਮਿਲ ਕੀਤੇ ਗਏ ਹਨ।ਜਿੱਥੇ ਸਾਰੇ ਪੰਜਾਬ ਵਿੱਚ ਲਗਭਗ 14.15 ਲੱਖ ਲੋੜਵੰਦ ਇਸ ਸਕੀਮ ਅਧੀਨ ਕਵਰ ਕੀਤੇ ਜਾਣੇ ਹਨ, ਉੱਥੇ ਹੀ ਲੁਧਿਆਣਾ ਸ਼ਹਿਰ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਬਹੁਤਾਤ ਹੋਣ ਕਰਕੇ ਜ਼ਿਲ੍ਹਾ ਲੁਧਿਆਣਾ ਵਿੱਚ ਲਗਭਗ 5.86 ਲੱਖ ਮਜ਼ਦੂਰਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਜਾਵੇਗਾ।

ਸਰਕਾਰ ਵੱਲੋਂ ਕੋਵਿਡ-19 ਮ ਹਾਂ ਮਾ ਰੀ ਦੌਰਾਨ ਸੂਬੇ ‘ਚ ਲੱਗੇ ਲੌਕਡਾਊਨ/ਕਰਫਿਊ ‘ਚ ਲਗਭਗ 36.6 ਲੱਖ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਦੇ ਕਰੀਬ 1.41 ਕਰੋੜ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ 15 ਕਿਲੋ ਕਣਕ ਪ੍ਰਤੀ ਜੀਅ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 3 ਮਹੀਨੇ ਦਾ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੁਰਾਕ ਸਪਲਾਈ ਵਿਭਾਗ ਵੱਲੋਂ ਲੋਕਾਂ ਤਕ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਰਾਸ਼ਨ ਪਹੁੰਚਾਉਣ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖੁਰਾਕ ਸਪਲਾਈ ਵਿਭਾਗ ਵੱਲੋਂ 10 ਕਿਲੋ ਆਟਾ, 2 ਕਿਲੋ ਦਾਲ, 2 ਕਿਲੋ ਖੰਡ ਦੀਆਂ ਰਾਸ਼ਨ ਕਿੱਟਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ

WhatsApp Group (Join Now) Join Now

ਲਗਭਗ 17 ਲੱਖ ਤੋਂ ਵੱਧ ਅਜਿਹੀਆਂ ਰਾਸ਼ਨ ਕਿੱਟਾਂ ਤਿਆਰ ਕਰਕੇ ਸੂਬੇ ਭਰ ਰਹਿ ਰਹੇ ਗੈਰ ਸਮਾਰਟ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਵਿੱਚ ਵੰਡੀਆਂ ਜਾ ਚੁੱਕੀਆਂ ਹਨ ਅਤੇ ਇਹ ਕੰਮ ਲਗਾਤਾਰ ਜਾਰੀ ਹੈ, ਤਾਂ ਜੋ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ। ਇਕੱਲੇ ਜ਼ਿਲ੍ਹਾ ਲੁਧਿਆਣਾ ਵਿੱਚ 6 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਤਮ ਨਿਰਭਰ ਸਕੀਮ ਤਹਿਤ ਅਜਿਹੇ ਲੋੜਵੰਦ ਵਿਅਕਤੀ/ਲੇਬਰ/ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮੁਫਤ ਰਾਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜੋ ਸਮਾਰਟ ਰਾਸ਼ਨ ਕਾਰਡ ਧਾਰਕ ਨਹੀਂ ਹਨ।ਇਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ

Leave a Reply

Your email address will not be published. Required fields are marked *