ਸੱਚਖੰਡ ਸ੍ਰੀ ਦਰਬਾਰ ਸਾਹਿਬ ਮੁਸਲਮਾਨ ਵੀਰਾਂ ਨੇ ਕਰਵਾਈ ਇਹ ਸੇਵਾ

ਸੱਚਖੰਡ ਸ੍ਰੀ ਦਰਬਾਰ ਸਾਹਿਬ ਲੰਗਰ ਲਈ ਮੁਸਲਮਾਨ ਵੀਰਾਂ ਨੇ ਕਰਵਾਈ ਵੱਡੀ ਸੇਵਾ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰਦਿਆਂ ਮਲੇਰਕੋਟਲਾ ਤੋਂ ਆਏ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਤਿੰਨ ਸੌ ਤੀਹ ਕਵਿੰਟਲ ਕਣਕ ਸ਼ਰਧਾ ਸਾਹਿਤ ਭੇਟ ਕੀਤੀ ਗਈ।ਲੰਗਰ ਲਈ 33 ਟਨ ਕਣਕ ਦੇਣ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ ਇਹ ਮੁਸਲਮਾਨ।ਵਫ਼ਦ ਨੇ ਦਰਬਾਰ ਸਾਹਿਬ ਦੇ ਦਰਸ਼ਨ ਵੀ ਕੀਤੇ।

ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਵੱਲੋਂ ਸਿੱਖ ਮੁਸਲਿਮ ਸਾਂਝਾ ਫਰੰਟ ਪੰਜਾਬ ਨਾਲ ਸਬੰਧਤ ਇਨ੍ਹਾਂ ਮੁਸਲਮਾਨ ਭਰਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਿੱਖ ਮੁਸਲਿਮ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਮਲੇਰਕੋਟਲੇ ਦੇ ਮੁਸਲਮਾਨ ਭਾਈਚਾਰੇ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।

‘ਸਿੱਖ ਮੁਸਲਿਮ ਸਾਂਝਾਂ’ ਦੇ ਮੁਖੀ ਡਾ. ਨਸੀਰ ਅਖਤਰ ਦੀ ਅਗਵਾਈ ਵਿਚ ਪੁੱਜੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਗੁਰੂ ਕਾ ਲੰਗਰ ਵੀ ਛਕਿਆ। ਕਣਕ ਭੇਟ ਕਰਨ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ,

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਨਸੀਰ ਅਖਤਰ ਨੇ ਕਿਹਾ ਕਿ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੈ। ਉਨ੍ਹਾਂ ਕਿਹਾ ਕਿ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਵਰਤਮਾਨ ਸਮੇਂ ਦੀ ਹੋਰ ਵੀ ਵੱਡੀ ਲੋੜ ਹੈ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਮਹਾਨਤਾ ਨੂੰ ਵਡਿਆਉਂਦਿਆਂ ਕਿਹਾ ਕਿ ਇਥੋਂ ਭੇਦ-ਭਾਵ ਦੇ ਹਰ ਵਰਗ ਦੇ ਲੋਕਾਂ ਨੂੰ ਪ੍ਰਸ਼ਾਦਾ ਛਕਾਇਆ ਜਾਂਦਾ ਹੈ। ਇਹ ਗੁਰੂ ਦਰਬਾਰ ਦੀ ਵਡਿਆਈ ਹੈ। ਉਨ੍ਹਾਂ ਕਿਹਾ ਕਿ ਸਾਡੀ ਖ਼ੁਸ਼ਕਿਸਮਤੀ ਹੈ

ਕਿ ਇਸ ਵਿਸ਼ਾਲ ਗੁਰੂ ਕੇ ਲੰਗਰ ਲਈ ਤਿਲ-ਫੁਲ ਭੇਟ ਕਰ ਸਕੇ ਹਾਂ। ਉਨ੍ਹਾਂ ਦੱਸਿਆ ਕਿ ਇਹ ਕਣਕ ਮਲੇਰਕੋਟਲੇ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਰਲ-ਮਿਲ ਕੇ ਇਕੱਠੀ ਕੀਤੀ ਗਈ ਹੈ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਮਲੇਰਕੋਟਲੇ ਤੋਂ ਪੁੱਜੇ ਮੁਸਲਿਮ ਭਾਈਚਾਰੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਅਨਵਰ ਖਾਨ, ਸ਼ਬੀਰ ਖਾਨ, ਮੁਹੰਮਦ ਅਰਫਾਨ, ਮੁਹੰਮਦ ਲਿਆਕਤ, ਮੁਹੰਮਦ ਅਖਤਰ, ਸਾਦਕ ਅਲੀ, ਮੁਹੰਮਦ ਹਨੀਫ ਆਦਿ ਮੌਜੂਦ ਸਨ।

Leave a Reply

Your email address will not be published. Required fields are marked *