ਹੁਣੇ ਕੈਪਟਨ ਨੇ ਦਿੱਤਾ ਇਹ ਵੱਡਾ ਹੁਕਮ, ਹੋ ਜਾਵੋ ਸਾਵਧਾਨ-ਅੱਜ ਪੰਜਾਬ ਚ ਹੋ ਗਈ ਸਖਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸੂਬੇ ‘ਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸੂਬੇ ‘ਚ ਇਸ ਵੇਲੇ 951 ਮਰੀਜ਼ ਘਰੇਲੂ ਏਕਾਂਤਵਾਸ ‘ਚ ਹਨ। ਮੁੱਖ ਮੰਤਰੀ ਨੇ ਸੂਬੇ ‘ਚ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ

ਵਪਾਰਕ ਥਾਵਾਂ ‘ਤੇ ਸਮਾਜਿਕ ਵਿੱਥ ਦੀ ਉ ਲੰ ਘ ਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ।ਸੂਬੇ ‘ਚ ਕੋਵਿਡ ਦੀ ਸਥਿਤੀ ਤੇ ਇਸ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ ਕਰਨ ਲਈ ਸੱਦੀ ਵੀਡੀਓ ਕਾਨਫਰੰਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ ‘ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਅੱਜ ਐਲਾਨੇ ਗਏ ਜੁਰਮਾਨੇ/ਦੰਡ ਪਹਿਲੇ ਐਲਾਨੇ ਗਏ ਜੁਰਮਾਨਿਆਂ ਤੋਂ ਵੱਖ ਹੋਣਗੇ। ਮਈ ਮਹੀਨੇ ਵਿੱਚ ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਨਣ ‘ਤੇ 500 ਰੁਪਏ ਜੁਰਮਾਨਾ, ਘਰੇਲੂ ਏਕਾਂਤਵਾਸ ਦੀਆਂ ਹਦਾਇਤਾਂ ਦੇ ਉਲੰਘਣ ‘ਤੇ 200 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ‘ਤੇ 500 ਰੁਪਏ ਜੁਰਮਾਨਾ ਲਾਉਣ ਦਾ ਐਲਾਨ ਕੀਤਾ ਗਿਆ ਸੀ। ਮੌਜੂਦਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ/ਵਪਾਰਕ ਥਾਵਾਂ ਨੂੰ ਸਮਾਜਿਕ ਦੂਰੀ ਦੀ ਉ ਲੰ ਘ ਣਾ ਕਰਨ ‘ਤੇ

2000 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ ਜਦਕਿ ਬੱਸਾਂ ਅਤੇ ਕਾਰਾਂ ਵਿੱਚ ਅਜਿਹੀ ਉ ਲੰ ਘ ਣਾ ਕਰਨ ‘ਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਅਤੇ ਆਟੋ-ਰਿਕਸ਼ਾ/ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ।ਸੂਬਾ ਭਰ ਵਿੱਚ ਉਲੰਘਣਾ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਦੌਰਾਨ ਹੋਰ ਜੁਰਮਾਨਿਆਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਡੀਜੀਪੀ ਦਿਨਕਰ ਗੁਪਤਾ ਮੁਤਾਬਿਕ ਮਾਸਕ ਨਾ ਪਹਿਨਣ ਲਈ ਰੋਜ਼ਾਨਾ ਲਗਪਗ

5000 ਚਲਾਨ ਕੱ ਟੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਮਾਸਕ ਪਹਿਨਣਾ ਲਾਜ਼ਮੀ ਕਰਨ ਦੇ ਅਮਲ ਨੂੰ ਸਖਤੀ ਨਾਲ ਯਕੀਨੀ ਬਣਾਉਣ ਲਈ ਕਰੜੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।ਮੁੱਖ ਮਤੰਰੀ ਨੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸੂਬੇ ਵਿੱਚ ਧਾਰਮਿਕ ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਕੋਵਿਡ ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਥਾਵਾਂ ਰਾਹੀਂ ਆਵਾਜ਼ਾਂ ਦੇ ਕੇ ਇਸ ਸਬੰਧ ਵਿੱਚ ਲੋਕਾਂ ਨੂੰ ਜਾਗੂਰਕ ਕਰਨ ਦੀ ਵੀ ਅਪੀਲ ਕੀਤੀ।

Leave a Reply

Your email address will not be published. Required fields are marked *