ਹੱਥ ਚੁੰਮ ਕੇ ਇਲਾਜ਼ ਕਰਨ ਵਾਲੇ ਬਾਬੇ ਦੀ ਕਰੋਨਾ ਵਾਇਰਸ ਨਾਲ ਹੋਈ ਮੌਤ ਤੇ 29 ਚੇਲੇ ਵੀ ਨਿੱਕਲੇ ਪੋਜ਼ੀਟਿਵ

ਮੱਧ ਪ੍ਰਦੇਸ਼ ਦੇ ਰਤਲਾਮ ‘ਚ ਪ੍ਰਸ਼ਾਸਨ ਨੇ ਇਸ ਅਜਿਹੇ ਬਾਬੇ ਦਾ ਖੁਲਾਸਾ ਕੀਤਾ ਹੈ, ਜੋ ਲੋਕਾਂ ਦਾ ਹੱਥ ਚੁੰਮ ਕੇ ਬੀਮਾਰੀਆਂ ਦਾ ਇਲਾਜ ਕਰਦਾ ਸੀ। ਇਸ ਬਾਬੇ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਜਦੋਂ ਇਸ ਬਾਬਾ ਦੇ ਸੰਪਰਕ ‘ਚ ਆਏ ਲੋਕਾਂ ਦੀ ਕੋਰੋਨਾ ਜਾਂਚ ਕਰਵਾਈ ਤਾਂ 29 ਭਗਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲੀ। ਇਹ ਖਬਰ ਮਿਲਣ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆ ਗਿਆ ਅਤੇ ਉਸ ਨੇ ਸ਼ਹਿਰ ਦੇ ਅਜਿਹੇ ਸਾਰੇ ਬਾਬਿਆਂ ਅਤੇ ਪੀਰਾਂ ਨੂੰ ਚੁੱਕ ਕੇ ਕੁਆਰੰਟੀਨ ਸੈਂਟਰ ‘ਚ ਭੇਜ ਦਿੱਤਾ ਹੈ।

ਉੱਥੇ ਹੀ ਕੁਆਰੰਟੀਨ ਸੈਂਟਰ ‘ਚ ਬੰਦ ਕੀਤੇ ਗਏ ਬਾਬਿਆਂ ਦੀ ਸ਼ਿਕਾਇਤ ਹੈ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦੇ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਇਹ ਸਾਰੇ ਲੋਕ ਹੁਣ ਤੱਕ ਆਪਣਾ ਕੰਮ ਵੀ ਬੰਦ ਕਰ ਚੁਕੇ ਸਨ, ਫਿਰ ਵੀ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਇਹ ਬਾਬੇ ਲੋਕਾਂ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਦੀ ਗੱਲ ਕਰ ਕੇ ਉਨ੍ਹਾਂ ਨਾਲ ਝਾੜ ਫੂਕ ਕਰਦੇ ਹਨ ਅਤੇ ਉਨ੍ਹਾਂ ਤਾਬੀਜ਼ ਦਿੰਦੇ ਹਨ ਅਤੇ ਇਸ ਤਰ੍ਹਾਂ ਜਨਤਾ ਨੂੰ ਬੇਵਕੂਫ ਬਣਾਉਂਦੇ ਹਨ। ਇਹ ਕਦੇ-ਕਦੇ ਲੋਕਾਂ ਦੇ ਹੱਥ ਵੀ ਚੁੰਮਣ ਲੱਗਦੇ ਹਨ, ਜਿਸ ਕਾਰਨ ਇਸ ਤਰ੍ਹਾਂ ਦੀ ਬੀਮਾਰੀ ਦੇ ਫੈਲਣ ਦਾ ਜ਼ਿਆਦਾ ਖਤਰਾ ਹੁੰਦਾ ਹੈ।

WhatsApp Group (Join Now) Join Now

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ,ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *