ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿਚ ਸਰਕਾਰਾਂ ਨੂੰ ਚਿੰਤਾ ਦੇ ਵਿਚ ਪਾ ਕੇ ਰੱਖਿਆ ਹੋਇਆ ਹੈ ਜਿਸ ਨਾਲ ਸਰਕਾਰਾਂ ਕਈ ਤਰਾਂ ਦੇ ਵਡੇ ਕਦਮ ਉਠਾ ਰਹੀਆਂ ਹਨ ਕੇ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਚਾਈਨੀਜ਼ ਵਾਇਰਸ ਤੋਂ ਬਚਿਆ ਜਾ ਸਕੇ। ਹੁਣ ਇਸ ਵਾਇਰਸ ਤੋਂ ਬਚਨ ਲੀ ਭਾਰਤ ਸਰਕਾਰ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਜੋ ਕੇ 31 ਦਸੰਬਰ ਤਕ ਲਾਗੂ ਰਹੇਗਾ।
ਕੋਰੋਨਾਵਾਇਰਸ ਕਾਰਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਆਈਟੀ (IT) ਤੇ ਬੀਪੀਓ ਕੰਪਨੀਆਂ ਲਈ ਵਰਕ ਫਰੋਮ ਹੋਮ ਦੀ ਮਿਆਦ ਵਧਾ ਦਿੱਤੀ ਹੈ। ਸਰਕਾਰ ਵੱਲੋਂ ਇਨ੍ਹਾਂ ਕੰਪਨੀਆਂ ਨੂੰ ਜਾਰੀ ਕੀਤੇ ਗਏ ਵਰਕ ਫਰੋਮ ਹੋਮ ਦੇ ਨਿਰਦੇਸ਼ਾਂ ਨੂੰ ਪੰਜ ਮਹੀਨਿਆਂ ਤੱਕ ਵਧਾ ਦਿੱਤਾ ਗਿਆ ਹੈ। ਹੁਣ ਇਹ ਨਿਰਦੇਸ਼ 31 ਦਸੰਬਰ ਤੱਕ ਲਈ ਹਨ। ਸਰਕਾਰ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਪਹਿਲਾਂ, ਇਨ੍ਹਾਂ ਨਿਰਦੇਸ਼ਾਂ ਦੀ ਮਿਆਦ 31 ਜੁਲਾਈ ਨੂੰ ਹੀ ਖਤਮ ਹੋ ਰਹੀ ਸੀ।
ਇੱਕ ਟਵੀਟ ਵਿੱਚ ਦੂਰਸੰਚਾਰ ਵਿਭਾਗ ਨੇ ਕਿਹਾ, “ਵਿਭਾਗ ਨੇ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਵੱਧ ਰਹੀ ਚਿੰਤਾ ਦੇ ਮੱਦੇਨਜ਼ਰ, ਵਰਕ ਫਰੋਮ ਹੋਮ ਦੀ ਸਹੂਲਤ ਲਈ ਨਿਯਮਾਂ ਤੇ ਸ਼ਰਤਾਂ ਵਿੱਚ ਢਿੱਲ ਨੂੰ 31 ਦਸੰਬਰ 2020 ਤੱਕ ਵਧਾ ਦਿੱਤੀ ਹੈ।ਮਾਰਚ ਮਹੀਨੇ ਵਿੱਚ ਦੂਰਸੰਚਾਰ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਮੁਹੱਈਆ ਕਰਾਉਣ ਲਈ ਹੋਰ ਸੇਵਾ ਉਪਲਬਧ ਕਰਵਾਉਣ ਲਈ ਕੁਝ ਨਿਯਮਾਂ ਵਿੱਚ ਢਿੱਲ ਦਿੱਤੀ ਸੀ। ਇਸ ਤੋਂ ਬਾਅਦ ਇਸ ਛੋਟ ਦੀ ਮਿਆਦ 31 ਜੁਲਾਈ ਤੱਕ ਵਧਾ ਦਿੱਤੀ ਗਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ