ਸਰਕਾਰ ਵਲੋਂ ਲਿਆਂਦੇ ਇਹਨਾਂ ਬਿੱਲਾਂ ਨੂੰ ਹੁਣ ਭਾਰਤ ਦੇ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਹੁਣ ਕਾਨੂੰਨ ਦਾ ਰੂਪ ਹੋ ਗਏ ਹਨ। ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹਨਾਂ ਬਿੱਲਾਂ ਦਾ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲੋਂ ਗਠਜੋੜ ਅਲਗ ਹੋ ਗਿਆ ਹੈ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਕਿਸਾਨਾਂ ਦੁਆਰਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਅੱਜ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ ‘ਚ ਰੇਲਵੇ-ਲਾਇਨਾਂ ‘ਤੇ ਲੱਗਣ ਵਾਲ਼ੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀਆਂ ਵੱਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ, ਫਿਰੋਜ਼ਪੁਰ ਅਤੇ ਸੋਮ ਨਾਥ, ਫਗਵਾੜਾ ਦੇ ਘਰਾਂ/ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਹੋਣਗੇ।
31 ਕਿਸਾਨ ਜਥੇਬੰਦੀਆਂ ਨੇ ਪੰਜਾਬ ਚ ਕਰਤਾ ਇਹ ਵੱਡਾ ਐਲਾਨ
