ਜਿਥੇ ਰੇਲ ਰੋਕੂ ਅੰਦੋਲਨ ਦੇ ਤਹਿਤ ਰੇਲ ਆਵਾਜਾਈ ਠੱਪ ਕੀਤੀ ਗਈ ਹੈ। ਉੱਥੇ ਹੀ ਹੁਣ ਇਕ ਨਵੀਂ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਖੇਤੀ ਕਨੂੰਨ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਰਣਨੀਤੀ ਤਹਿਤ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਵੱਲੋਂ ਇਸ ਰਣਨੀਤੀ ਦੇ ਤਹਿਤ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਪੰਜਾਬ ਦੇ ਕਈ ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਬਾਕੀ ਟੋਲ ਪਲਾਜਾ ਵੀ ਬੰਦ ਕਰਵਾਉਣ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਕਿਸਾਨਾਂ ਨੇ ਟਰੈਫਿਕ ਜਾਮ ਨਹੀਂ ਕੀਤਾ। ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਸਾਰੀਆਂ ਗੱਡੀਆਂ ਬਿਨਾਂ ਕਿਸੇ ਮੁਸ਼ਕਲ ਦੇ ਆ ਜਾ ਰਹੀਆਂ ਹਨ। ਇਹ ਸਾਰੀਆਂ ਗੱਡੀਆਂ ਬਿਨਾਂ ਟੋਲ ਪਰਚੀ ਦੇ ਇਸ ਹਾਈਵੇ ਤੋਂ ਲੰਘ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਖੇਤੀ ਨੂੰ ਰੱਦ ਨਹੀਂ ਕਰਦੀ ਤਾਂ, ਉਹਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।ਪਟਿਆਲੇ ਜਿਲ੍ਹੇ ਵਿੱਚ ਰਾਜਪੁਰਾ ਹਾਈਵੇ ਤੇ ਪਿੰਡ ਧਰੇੜੀ ਜੱਟਾਂ ਦਾ ਵੱਲੋ ਪਿਛਲੇ ਪੰਜ ਦਿਨਾਂ ਤੋਂ ਕਿਸਾਨਾਂ ਵੱਲੋਂ ਟੋਲ ਨੂੰ ਰੋਕਿਆ ਹੋਇਆ ਹੈ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਇਸ ਤੋਂ ਇਲਾਵਾ ਕਈ ਹੋਰ ਟੋਲ ਵੀ ਬੰਦ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿਸਾਨ ਇਸ ਹਾਈਵੇ ਤੇ ਦਿਨ ਰਾਤ ਪੱਕਾ ਧਰਨਾ ਲਗਾ ਕੇ ਬੈਠੇ ਹੋਏ ਹਨ। ਇਨ੍ਹਾਂ ਜਥੇਬੰਦੀਆਂ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸਭ ਨਿੱਜੀ ਟੋਲ ਨਾਕਿਆ ਨੂੰ ਬੰਦ ਕਰਵਾਉਣਗੇ।ਕਿਸਾਨ ਜਥੇਬੰਦੀਆਂ ਨੇ ਇਹ ਵੀ ਇਹ ਹੈ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਖਾਰਜ ਨਹੀਂ ਕਰਦੀ। ਸਾਡੀ ਇਹ ਕੋਸ਼ਿਸ਼ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਸਰਕਾਰ ਇਸ ਕਾਨੂੰਨ ਨੂੰ ਖਾਰਜ ਕਰਨ ਲਈ ਰਾਜ਼ੀ ਨਹੀਂ ਹੁੰਦੀ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਟੋਲ ਨਾਕਿਆਂ ਨੂੰ ਬੰਦ ਕਰਕੇ ਵੱਡੀਆਂ ਕੰਪਨੀਆਂ ਨੂੰ ਸਬਕ ਸਿਖਾ ਰਹੀ ਹੈ, ਤਾਂ ਜੋ ਇਸ ਦਾ ਸੁਨੇਹਾ ਕੇਂਦਰ ਸਰਕਾਰ ਤੱਕ ਪਹੁੰਚ ਸਕੇ।