ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਰਾਜਧਾਨੀ ਚ ਕਰੋਨਾ ਦੀ ਇਸ ਸਥਿਤੀ ਦਾ ਜ਼ਿਕਰ ਕਰਦਿਆਂ ਇਸ ਤੇ ਘਟੀਆ ਸਿਆਸਤ ਖੇਡਣ ਲਈ ਆਮ ਆਦਮੀ ਪਾਰਟੀ ਦੀ ਆਲੋ ਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਥਿਤੀ ਨਾਲ ਨਿਪਟਣ ‘ਚ ਪੰਜਾਬ ਸਰਕਾਰ ਵਿਰੁੱਧ ਨਾਕਾਰਤਮਕ ਪ੍ਰਚਾਰ ਕਰਨ ਲਈ ਆਪਦੀ ਮੁਹਿੰਮ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਔਖ ਦੌਰਾਨ ਵੀ ਘਟੀਆ ਸਿਆਸਤ ਖੇਡਣ ਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਸੂਬਿਆਂ ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਵੀ ਨਹੀਂ ਹੈ, ਚ ਕਰੋਨਾ ਨਾਲ ਨਿਪਟਣ ਲਈ ਸਰਕਾਰਾਂ ਦੀ ਮਦਦ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਸੂਬੇ ਭਾਵੇਂ ਉਹ ਦਿੱਲੀ, ਹਿਮਾਚਲ ਪ੍ਰਦੇਸ਼ ਜਾਂ ਹਰਿਆਣਾ ਹੋਵੇ, ਦੀ ਮਦਦ ਕਰਨ ਲਈ ਤਿਆਰ ਹਨ। ਇਸ ਸੰਕਟ ਨਾਲ ਨਜਿੱਠਣ ਦਾ ਇਹੀ ਇਕ ਰਸਤਾ ਹੈ।