ਇਸ ਵਾਇਰਸ ਨੂੰ ਰੋਕਣ ਲਈ ਹਰੇਕ ਮੁਲਕ ਦੀ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ ਪਰ ਇਹ ਵਾਇਰਸ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਭਾਰਤ ਵਿਚ ਵੀ ਇਹ ਵਾਇਰਸ ਪੂਰੀ ਤਰਾਂ ਨਾਲ ਆਪਣੇ ਪੈਰ ਪਸਾਰ ਚੁੱਕਾ ਹੈ। ਰੋਜਾਨਾ ਹਜਾਰਾਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ।ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਇਨਫੈਕਸ਼ਨ ਦੇ ਚੱਲਦੇ ਦੇਸ਼ ‘ਚ ਪੜਾਅਵਾਰ ਤਰੀਕੇ ਨਾਲ ਅਨਲਾਕ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੌਰਾਨ ਤਾਮਿਲਨਾਡੂ ਨੇ ਲਾਕਡਾਊਨ ਨੂੰ 31 ਅਕਤੂਬਰ ਤੱਕ ਲਈ ਵਧਾ ਦਿੱਤਾ ਹੈ। ਹਾਲਾਂਕਿ ਇਸ ਵਾਰ ਲਾਕਡਾਊਨ ‘ਚ ਲੋਕਾਂ ਨੂੰ ਕੁੱਝ ਛੋਟ ਦਿੱਤੀ ਜਾਵੇਗੀ, ਜਿਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।ਏ.ਆਈ.ਏ.ਡੀ.ਐੱਮ.ਕੇ. ਵਲੋਂ ਟਵੀਟ ਕਰਕੇ ਪ੍ਰਦੇਸ਼ ‘ਚ ਲਾਕਡਾਉਨ ਨੂੰ 31 ਅਕਤੂਬਰ ਤੱਕ ਵਧਾਉਣ ਦੀ ਜਾਣਕਾਰੀ ਦਿੱਤੀ ਗਈ ਹੈ। ਲਾਕਡਾਉਨ ਦੌਰਾਨ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹੀ ਨਹੀਂ ਚੇਨਈ ‘ਚ ਏਅਰਪੋਰਟ ‘ਤੇ ਨਿੱਤ 100 ਤੋਂ ਜ਼ਿਆਦਾ ਜਹਾਜ਼ਾਂ ਦੇ ਲੈਂਡ ਕਰਨ ਦੀ ਇਜਾਜਤ ਨਹੀਂ ਹੋਵੇਗੀ। ਫਿਲਮ ਅਤੇ ਸੀਰੀਅਲ ਦੀ ਸ਼ੂਟਿੰਗ 100 ਤੋਂ ਜ਼ਿਆਦਾ ਲੋਕਾਂ ਦੇ ਨਾਲ ਨਹੀਂ ਕੀਤੀ ਜਾ ਸਕਦੀ ਹੈ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |