ਅਮਰੀਕਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼-ਵਿਦੇਸ਼ ਦੇ ਕਿਸਾਨੀ ਨਾਲ ਸਬੰਧਿਤ ਪ੍ਰਵਾਸੀ ਪੰਜਾਬੀਆਂ ਤੇ ਬਾਬਾ ਬੁੱਢਾ ਜੀ ਸੰਸਥਾ ਅਮਰੀਕਾ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਨੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਬਿੱਲਾਂ ਦਾ ਰੋਸ ਕੀਤਾ ਅਤੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ |ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਉਂਦੇ ਸਮੇਂ ਪ੍ਰਧਾਨ ਸਤਵਿੰਦਰ ਸਿੰਘ ਸੰਧੂ, ਅਮਰਪਾਲ ਸਿੰਘ ਕਾਹਲੋਂ, ਜਸਬੀਰ ਸਿੰਘ ਰੰਧਾਵਾ,ਗੁਰਦੀਪ ਸਿੰਘ ਸੰਧੂ, ਤਰਮੰਗਲ ਸਿੰਘ ਧਾਲੀਵਾਲ, ਰਾਮ ਸਿੰਘ ਸੰਧੂ, ਸੁਰਿੰਦਰ ਸਿੰਘ ਤੁੰਗ, ਗੁਰਲਾਲ ਸਿੰਘ ਬਰਾੜ ਤੇ ਮਨਜੀਤ ਸਿੰਘ ਧਾਲੀਵਾਲ ਨੇ ਸਾਂਝੇ ਬਿਆਨ ਵਿਚ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਅਸੀਂ ਸਾਰੇ ਕਿਸਾਨੀ ਪਿਛੋਕੜ ਨਾਲ ਸਬੰਧਿਤ ਹਾਂ | ਕਿਸਾਨਾਂ ਨਾਲ ਧੱ ਕਾ ਸਹਿਣ ਨਹੀਂ ਕੀਤਾ ਜਾਵੇਗਾ | ਇਹ ਕਿਸਾਨ ਬਿੱਲ ਖ਼ਤਮ ਹੋਣਾ ਚਾਹੀਦਾ ਹੈ |ਦੱਸ ਦਈਏ ਕਿ ਪੰਜਾਬ ਚ ਥਾਂ ਥਾਂ ਕਿਸਾਨੀ ਮਾਰੋ ਬਿੱਲ ਦਾ ਰੋਸ ਹੋ ਰਿਹਾ ਹੈ।