ਬੱਬੂ ਮਾਨ ਨੇ ਕੀਤਾ ਅਜਿਹਾ ਕੰਮ ਕਿਸਾਨ ਹੋ ਗਏ ਬਾਗੋ ਬਾਗ

ਸਾਰੇ ਦੇਸ਼ ਵਿਚ ਕਿਸਾਨ ਬਿੱਲ ਦਾ ਮੁੱਦਾ ਗਰਮਾਇਆ ਹੋਇਆ ਹੈ ਹਰ ਪਾਸੇ ਇਸੇ ਬਿੱਲ ਦੀ ਹੀ ਚਰਚਾ ਹੋ ਰਹੀ ਹੈ। ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਧਰਨੇ ਲਗਾਏ ਜਾ ਰਹੇ ਹਨ। ਕਿਸਾਨ ਸੜਕਾਂ ਤੇ ਉਤਰ ਆਏ ਹਨ। ਹੁਣ ਬੱਬੂ ਮਾਨ ਨੇ ਇੱਕ ਅਜਿਹਾ ਐਲਾਨ ਕੀਤਾ ਹੈ ਜਿਸ ਦੀ ਸਾਰੇ ਕਿਸਾਨ ਸੋਭਾ ਕਰ ਰਹੇ ਹਨ।ਕਿਸਾਨਾਂ ਤੇ ਪੰਜਾਬੀ ਮਾਂ ਬੋਲੀ ਦੇ ਹੱਕ ‘ਚ ਆਪਣੀ ਬੇਬਾਕ ਰਾਏ ਰੱਖਣ ਵਾਲੇ ਉਘੇ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ‘ਚ ਮੁੜ ਆਵਾਜ਼ ਬੁਲੰਦ ਕੀਤੀ ਹੈ। ਹਾਲ ਹੀ ‘ਚ ਇਕ ਵੀਡੀਓ ਸਾਂਝੀ ਕਰਦਿਆਂ ਬੱਬੂ ਮਾਨ ਨੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ । ਬੱਬੂ ਮਾਨ ਨੇ ਇਸ ਵੀਡੀਓ ਦੀ ਕੈਪਸ਼ਨ ‘ਚ ਲਿਖਿਆ ਹੈ, ”ਸਾਡਾ ਐਲਾਨ ਸ਼ਰੇਆਮ 25 ਤਾਰੀਖ਼ ਨੂੰ ਚੱਕਾ ਜਾਮ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।’ਬੱਬੂ ਮਾਨ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬੱਬੂ ਮਾਨ ਵੀ ਕਿਸਾਨ ਆਰਡੀਨੈਂਸ ਦਾ ਪੂਰਨ ਤੌਰ ‘ਤੇ ਵਿਰੋਧ ਕਰ ਰਹੇ ਹਨ ਅਤੇ 25 ਸਤੰਬਰ ਨੂੰ ਕਿਸਾਨਾਂ ਵੱਲੋਂ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ ‘ਚ ਕੀਤੇ ਜਾ ਰਹੇ ਚੱਕੇ ਜਾਮ ‘ਚ ਬੱਬੂ ਮਾਨ ਵੀ ਸ਼ਾਮਲ ਹੋ ਸਕਦੇ ਹਨ।ਦੱਸ ਦਈਏ ਕਿ ਬੱਬੂ ਮਾਨ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ‘ਚ ਬੋਲਦੇ ਨਜ਼ਰ ਆ ਰਹੇ ਹਨ। ਬੱਬੂ ਮਾਨ ਨੇ ਹੀ ਸਭ ਤੋਂ ਪਹਿਲਾਂ ਕਿਸਾਨਾਂ ਦੇ ਹਿੱਤ ‘ਚ ਇਕ ਪੋਸਟ ਸਾਂਝੀ ਕੀਤੀ ਸੀ ਇਸ ਪੋਸਟ ‘ਚ ਬੱਬੂ ਮਾਨ ਨੇ ਲਿਖਿਆ ਸੀ, ‘ਦਿੱਲੀ ਅਤੇ ਭਾਰਤ ਦਾ ਪੂਰਾ ਮੀਡੀਆ ਬਾਲੀਵੁੱਡ ਦੀਆਂ ਖ਼ਬਰਾਂ ਜਾਂ ਸਿਆਸੀ ਖ਼ਬਰਾਂ ਦਿਖਾਉਂਦਾ ਹੈ। ਕਿਸਾਨ ਜਾਂ ਮਜ਼ਦੂਰ ਦੀ ਕੋਈ ਗੱਲ ਹੀ ਨਹੀਂ ਕਰਦਾ। 80% ਲੋਕ ਖੇਤੀਬਾੜੀ ਨਾਲ ਜੁੜੇ ਹੋਏ ਹਨਅਤੇ ਇਨ੍ਹਾਂ ਲੋਕਾਂ ਦੇ ਹੱਕ ਦੀ ਗੱਲ ਤਾਂ ਹੁੰਦੀ ਹੀ ਨਹੀਂ। ਜਦੋਂਕਿ ਚਾਹੀਦਾ ਇਹ ਹੈ ਕਿ 80% ਖ਼ਬਰਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਣੀਆਂ ਚਾਹੀਦੀਆਂ ਹਨ। ਫ਼ਸਲਾਂ ਦੇ ਮੁੱਲ ਮਿਲਣੇ ਚਾਹੀਦੇ ਹਨ, ਜਿਹੜੇ ਹਿਸਾਬ ਨਾਲ ਪਿਛਲੇ 40 ਸਾਲਾਂ ‘ਚ ਬਾਕੀ ਚੀਜ਼ਾਂ ਦੀਆਂ ਕੀਮਤਾਂ ਵਧੀਆਂ, ਉਸੇ ਹਿਸਾਬ ਨਾਲ ਸਾਡੀਆਂ ਫ਼ਸਲਾਂ ਦੀਆਂ ਕੀਮਤਾਂ ਵੀ ਵਧਣੀਆਂ ਚਾਹੀਦੀਆਂ ਹਨ, ਪੱਕੀਆਂ ਮੰਡੀਆਂ ਬਣਨੀਆਂ ਚਾਹੀਦੀਆਂ ਹਨ।ਸਰਕਾਰ ਆਪ ਫ਼ਸਲ ਖਰੀਦ ਕੇ ਕਿਸਾਨਾਂ ਨੂੰ ਪੈਸੇ ਦੇਵੇ, ਫ਼ਸਲਾਂ ਦਾ ਬੀਮਾ ਹੋਵੇ ਅਤੇ ਜਿੰਨੀਆਂ ਵੀ ਸਾਡੀਆਂ ਬੀਬੀਆਂ ਆਪਣੇ ਘਰ ਪਰਿਵਾਰ ‘ਚ ਖੇਤਾ ਨਾਲ ਜੁੜੇ ਕੰਮ ਕਰਦੀਆਂ, ਰੋਟੀ ਪਕਾਉਂਦੀਆਂ, ਭਾਂਡੇ ਮਾਜਦੀਆਂ ਉਨ੍ਹਾਂ ਨੂੰ ਵੀ ਬਣਦੀ ਤਨਖਾਹ ਮੁਕਰਰ ਹੋਣੀ ਚਾਹੀਦੀ ਹੈ ਕਿਉਂਕਿ ਉਹ ਵੀ ਆਪਣੀ ਪੂਰੀ ਜ਼ਿੰਦਗੀ ਇਸ ਕਿੱਤੇ ਲਈ ਸਮਰਪਤ ਕਰਦੀਆਂ ਹਨ। ਕਿਸਾਨ ਮਜ਼ਦੂਰ ਦੇ ਹੱਕ ‘ਚ ਪਹਿਲਾਂ ਵੀ ਖੜ੍ਹੇ ਹਾਂ ਤੇ ਅੱਗੇ ਵੀ ਡੱਟ ਕੇ ਖੜ੍ਹਾਗੇ, ਹਮੇਸ਼ਾਂ ਹੱਕ ਸੱਚ ਲਈ ਲਿਖਦੇ ਰਹਾਂਗੇ।’

Leave a Reply

Your email address will not be published. Required fields are marked *